ਤਾਜ਼ਾ ਖ਼ਬਰਾਂ
Home / ਪੰਜਾਬ / ਕਾਂਗਰਸ ਨਹੀਂ ਲੜੇਗੀ ਖਡੂਰ ਸਾਹਿਬ ਦੀ ਚੋਣ

ਕਾਂਗਰਸ ਨਹੀਂ ਲੜੇਗੀ ਖਡੂਰ ਸਾਹਿਬ ਦੀ ਚੋਣ

3ਰਸਮੀ ਐਲਾਨ ਹੋਣਾ ਅਜੇ ਬਾਕੀ
ਚੰਡੀਗੜ੍ਹ : ਕਾਂਗਰਸ ਵਲੋਂ 13 ਫ਼ਰਵਰੀ ਨੂੰ ਹੋਣ ਵਾਲੀ ਚੋਣ ਨਹੀਂ ਲੜੇਗੀ ਜਾਵੇਗੀ ਤੇ ਇਸ ਬਾਰੇ ਫੈਸਲਾ ਕਰ ਲਿਆ ਗਿਆ ਹੈ ਪਰ ਇਸ ਦਾ ਰਸਮੀਂ ਐਲਾਨ ਅਜੇ ਹੋਣਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਮੰਨਿਆ ਕਿ ਖਡੂਰ ਸਾਹਿਬ ਦੀ ਚੋਣ ਲੜਨ ਬਾਰੇ ਪਾਰਟੀ ਨਿਸ਼ਚਿਤ ਤੌਰ ‘ਤੇ ਮੁੜ ਵਿਚਾਰ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਕੀਲ ਅਹਿਮਦ ਇਸ ਸਬੰਧੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ਤੇ ਸਾਨੂੰ ਉਮੀਦ ਹੈ ਕਿ ਇਸ ਬਾਰੇ ਸੋਨੀਆ ਗਾਂਧੀ ਵਲੋਂ ਕੋਈ ਫੈਸਲਾ ਕਰ ਲਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਸਲਾ ਇਹ ਹੈ ਕਿ ਰਮਨਜੀਤ ਸਿੱਕੀ ਚੋਣਾਂ ਲੜਨਾ ਚਾਹੁੰਦੇ ਹਨ ਕਿ ਨਹੀਂ। ਉਨ੍ਹਾਂ ਕਿਹਾ ਕਿ ਸਿੱਕੀ ਦੀ ਦੁਬਿਧਾ ਇਹ ਹੈ ਕਿ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ, ਜਿਸ ਕਾਰਨ ਉਨ੍ਹਾਂ ਅਸਤੀਫਾ ਦਿੱਤਾ ਸੀ ਬਾਰੇ ਸਰਕਾਰ ਨੇ ਅਜੇ ਤੱਕ ਕੁਝ ਨਹੀਂ ਕੀਤਾ ਹੈ ਤੇ ਇਹ ਮਸਲਾ ਜਿਉਂ ਦਾ ਤਿਉਂ ਹੈ।

ਏ ਵੀ ਦੇਖੋ

ਕੱਲ੍ਹ ਸਵੇਰੇ 8 ਵਜੇ ਕੰਮ ਉਤੇ ਪਰਤਣਗੇ ਮਹਾਰਾਸ਼ਟਰ ਦੇ ਡਾਕਟਰ

ਮੁੰਬਈ : ਮਹਾਰਾਸ਼ਟਰ ਡਾਕਟਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਹੜਤਾਲ ਕਰ ਰਹੇ ਡਾਕਟਰ ਕੱਲ੍ਹ …

Leave a Reply

Your email address will not be published.