ਤਾਜ਼ਾ ਖ਼ਬਰਾਂ
Home / ਪੰਜਾਬ / ਬਲਿਊ ਸਟਾਰ ਬਰਸੀ: ਮਹੌਲ ਵਿੱਚ ‘ਖਾਲਿਸਤਾਨ ਜ਼ਿੰਦਾਬਾਦ’ ਨਾਅਰਿਆਂ ਦੀ ਗੂੰਜ

ਬਲਿਊ ਸਟਾਰ ਬਰਸੀ: ਮਹੌਲ ਵਿੱਚ ‘ਖਾਲਿਸਤਾਨ ਜ਼ਿੰਦਾਬਾਦ’ ਨਾਅਰਿਆਂ ਦੀ ਗੂੰਜ

5ਅੰਮ੍ਰਿਤਸਰ : ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਮਨਾਈ ਗਈ। ਇਸ ਮੌਕੇ ਜਿਥੇ ਸਥਿਤੀ ਕਾਫੀ ਤਣਾਅਪੂਰਨ ਬਣੀ ਰਹੀ ਉਥੇ ਕੋਈ ਵੀ ਹਿੰਸਕ ਘਟਨਾ ਨਹੀਂ ਵਾਪਰੀ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ। ਇਸ ਦੌਰਾਨ ਇੱਕਠ ਹੋਏ ਸਮੂਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਤੇ ਸਾਰਾ ਵਾਤਾਵਰਣ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜ ਉਠਿਆ। ਇਸ ਤੋਂ ਇਲਾਵਾ ਇਥੇ ਪੰਜਾਬ ਦੇ ਸੀਐਮ ਪਰਕਾਸ਼ ਸਿੰਘ ਬਾਦਲ ਵਿਰੁੱਧ ਮੁਰਦਾਬਾਦ ਦੇ ਨਾਅਰੇ ਵੀ ਲੱਗਾਏ ਗਏ। 6 ਜੂਨ ਨੂੰ ਮਨਾਈ ਜਾ ਰਹੀ ਬਲਿਊ ਸਟਾਰ ਬਰਸੀ ਮੌਕੇ ਦੌਰਾਨ ਵੱਡੇ ਪੱਧਰ ‘ਤੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੱਰਥਕ ਸਿੱਖ ਹਾਜਰ ਸਨ। ਜਦੋਂ ਹੀ ਜਥੇਦਾਰ ਨੇ ਆਪਣਾ ਸੰਦੇਸ਼ ਪੜ੍ਹਿਆ ਤਾਂ ਬਾਦਲ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਸ਼ੁਰੂ ਹੋ ਗਈ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੇ ਪੱਧਰ ‘ਤੇ ਹਰਿਮੰਦਰ ਸਾਹਿਬ ਪਰਿਕਰਮਾ ‘ਚ ਟਾਸਕ ਫੋਰਸ ਤਾਇਨਾਤ ਕੀਤੀ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਮਹੌਲ ਬਿਲਕੁਲ ਠੀਕ ਹੈ ਤੇ ਕਿਸੇ ਨੂੰ ਵੀ ਮਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਏ ਵੀ ਦੇਖੋ

ਬਰਨਾਲਾ, ਬਾਦਲ, ਓਮ ਪੁਰੀ ਤੇ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ – ਪਿਛਲੀ ਵਿਧਾਨ ਸਭਾ ਦੇ ਸਮਾਗਮ ਤੋਂ ਲੈ ਕੇ ਅੱਜ ਤੱਕ ਵਿਛੜੀਆਂ ਸਖਸ਼ੀਅਤਾਂ ਨੂੰ …

Leave a Reply

Your email address will not be published.