ਤਾਜ਼ਾ ਖ਼ਬਰਾਂ
Home / ਪੰਜਾਬ / ਰਾਜੋਆਣਾ ਦਾ ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਨੂੰ ਸਵਾਲ

ਰਾਜੋਆਣਾ ਦਾ ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਨੂੰ ਸਵਾਲ

3ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਇੱਕ ਵਾਰ ਫਿਰ ਐਸ.ਜੀ.ਪੀ.ਸੀ. ਤੋਂ ਪੁੱਛਿਆ ਹੈ ਕਿ ਉਸ ਦੀ ਫਾਂਸੀ ‘ਤੇ ਰੋਕ ਕਿਉਂ ਲਾਈ ਗਈ, ਜਦਕਿ ਉਸ ਨੇ ਆਪਣਾ ਜ਼ੁਰਮ ਕੌਮ ਦੀ ਖਾਤਰ ਕਬੂਲਿਆ ਸੀ।
ਰਾਜੋਆਣਾ ਲੰਬੇ ਸਮੇਂ ਤੋਂ ਕੇਂਦਰੀ ਗ੍ਰਹਿ ਮੰਤਰੀ ਸਮੇਤ ਸਮੁੱਚੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਆਪਣੀ ਫਾਂਸੀ ‘ਤੇ ਲਾਈ ਰੋਕ ਦਾ ਕਾਰਨ ਪੁੱਛ ਰਿਹਾ ਹੈ। ਉਸ ਨੇ ਆਪਣੀ ਭੈਣ ਨੂੰ ਲਿਖੇ ਪੱਤਰ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨੂੰ ਸਵਾਲ ਪੁੱਛਿਆ ਹੈ। ਉਨ੍ਹਾਂ ਪੁੱਛਿਆ ਹੈ ਕਿ ਜਦੋਂ ਸਾਲ 2012 ਵਿੱਚ ਉਸ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਗਈ ਸੀ, ਤਾਂ ਰਾਸ਼ਟਰਪਤੀ ਨੇ ਉਸ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਵਾ ਕੇ ਖਾਲਸਾ ਪੰਥ ਦੀਆਂ ਭਾਵਨਾਵਾਂ ਨੂੰ ਕਿਉਂ ਦਬਾਇਆ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਖਾਲਸਾ ਪੰਥ ਦੇ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨ। ਉਸ ਨੇ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਜਿਸ ਦੇਸ਼ ਦੇ ਕਾਨੂੰਨ ਦੇ ਸਾਹਮਣੇ ਉਸ ਨੇ ਆਪਣਾ ਕੋਈ ਪੱਖ ਨਹੀਂ ਰੱਖਿਆ ਤੇ ਕੌਮ ਦੀ ਖਾਤਰ ਆਪਣਾ ਜ਼ੁਲਮ ਕਬੂਲਿਆ ਹੈ। ਫਿਰ ਉਸ ਨੂੰ ਕਾਨੂੰਨ ਵੱਲੋਂ ਦਿੱਤੀ ਗਈ ਫਾਂਸੀ ਦੀ ਸਜ਼ਾ ‘ਤੇ ਰੋਕ ਕਿਉਂ ਲਾਈ ਜਾ ਰਹੀ ਹੈ।

ਏ ਵੀ ਦੇਖੋ

ਪੁਲਸ ਕਮਿਸ਼ਨਰ ਨੇ ਕੀਤੀ ਕੈਮਿਸਟਾਂ ਨਾਲ ਮੀਟਿੰਗ

ਜਲੰਧਰ,  – ਕਮਿਸ਼ਨਰੇਟ ਪੁਲਸ ਨੇ ਸ਼ਹਿਰ ਦੇ ਕੈਮਿਸਟਾਂ ਨਾਲ ਬੈਠਕ ਕਰ ਕੇ ਸਪੱਸ਼ਟ ਕੀਤਾ ਕਿ …

Leave a Reply

Your email address will not be published.