ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਹਿਮਾਚਲ ਪ੍ਰਦੇਸ਼ : ਬੱਸ ਨਦੀ ‘ਚ ਡਿੱਗਣ ਕਾਰਨ 14 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ : ਬੱਸ ਨਦੀ ‘ਚ ਡਿੱਗਣ ਕਾਰਨ 14 ਲੋਕਾਂ ਦੀ ਮੌਤ

himachal_pradesh_map_sਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਚ ਅੱਜ ਇਕ ਯਾਤਰੀ ਬੱਸ ਦੇ ਬਿਆਸ ਨਦੀ ਵਿਚ ਡਿੱਗਣ ਕਾਰਨ ਇਸ ਵਿਚ ਸਵਾਰ 14 ਲੋਕਾਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਬੱਸ ਮੰਡੀ ਤੋਂ ਮਨਾਲੀ ਜਾ ਰਹੀ ਸੀ| ਇਸ ਦੌਰਾਨ ਬੱਸ ਬੇਕਾਬੂ ਹੋ ਕੇ ਬਿਆਸ ਨਦੀ ਵਿਚ ਜਾ ਡਿੱਗੀ| ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਘਟਨਾ ਤੋਂ ਤੁਰੰਤ ਪੁਲਿਸ ਅਤੇ ਸਥਾਨਕ ਲੋਕਾਂ ਨੇ ਬੱਸ ਵਿਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ| ਇਸ ਦੌਰਾਨ 14 ਲੋਕਾਂ ਦੀ ਮੌਤ ਹੋ ਗਈ| ਨਦੀ ਵਿਚ ਪਾਣੀ ਜਿਆਦਾ ਹੋਣ ਅਤੇ ਡੂੰਘੀ ਖਾਈ ਹੋਣ ਕਾਰਨ ਮੌਤਾਂ ਦੀ ਗਿਣਤੀ ਵਿਚ ਵਾਧਾ ਹੋਇਆ|

ਏ ਵੀ ਦੇਖੋ

ਪੁਲਸ ਕਮਿਸ਼ਨਰ ਨੇ ਕੀਤੀ ਕੈਮਿਸਟਾਂ ਨਾਲ ਮੀਟਿੰਗ

ਜਲੰਧਰ,  – ਕਮਿਸ਼ਨਰੇਟ ਪੁਲਸ ਨੇ ਸ਼ਹਿਰ ਦੇ ਕੈਮਿਸਟਾਂ ਨਾਲ ਬੈਠਕ ਕਰ ਕੇ ਸਪੱਸ਼ਟ ਕੀਤਾ ਕਿ …

Leave a Reply

Your email address will not be published.