ਤਾਜ਼ਾ ਖ਼ਬਰਾਂ
Home / ਪੰਜਾਬ / ਪੰਜਾਬੀ ਹੀ ਹੋਵੇਗਾ ਪੰਜਾਬ ਦਾ ਮੁੱਖ ਮੰਤਰੀ : ਅਰਵਿੰਦ ਕੇਜਰੀਵਾਲ

ਪੰਜਾਬੀ ਹੀ ਹੋਵੇਗਾ ਪੰਜਾਬ ਦਾ ਮੁੱਖ ਮੰਤਰੀ : ਅਰਵਿੰਦ ਕੇਜਰੀਵਾਲ

ਸਮਾਣਾ  : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਮੁੱਖ ਮੰਤਰੀ ਅਹੁਦੇ ਬਾਰੇ ਸਫਾਈ ਦਿੰਦਿਆਂ ਅੱਜ ਕਿਹਾ ਕਿ ਉਹ ਦਿੱਲੀ ਛੱਡ ਕੇ ਕਿਤੇ ਨਹੀਂ ਜਾ ਰਹੇ| ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਲੋਕਾਂ ਨੂੰ ਸਮਰਪਿਤ ਹਨ| ਉਨ੍ਹਾਂ ਕਿਹਾ ਕਿ ਪੰਜਾਬੀ ਹੀ ਸੂਬੇ ਦਾ ਮੁੱਖ ਮੰਤਰੀ ਬਣੇਗਾ|
ਅਰਵਿੰਦ ਕੇਜਰੀਵਾਲ ਨੇ ਇਹ ਗੱਲ ਅੱਜ ਪਟਿਆਲਾ ਦੇ ਸਮਾਣਾ ਵਿਚ ਆਮ ਆਦਮੀ ਪਾਰਟੀ ਦੀ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਆਖੀ| ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਦੀ ਕੁਰਸੀ ਉਤੇ ਕੇਵਲ ਪੰਜਾਬੀ ਨੂੰ ਹੀ ਬਿਠਾਇਆ ਜਾਵੇਗਾ, ਪਰ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਜ਼ਿੰਮੇਵਾਰੀ ਮੇਰੀ ਹੋਵੇਗੀ|
ਜ਼ਿਕਰਯੋਗ ਹੈ ਕਿ ਇਸ ਤੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕੱਲ੍ਹ ਮੋਹਾਲੀ ਵਿਚ ਇਕ ਰੈਲੀ ਵਿਚ ਇਹ ਐਲਾਨ ਕੀਤਾ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਹੋਣਗੇ| ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸੂਬੇ ਦੀਆਂ ਵੱਖ-ਵੱਖ ਪਾਰਟੀਆਂ ਨੇ ਉਨ੍ਹਾਂ ਦੀ ਤਿੱਖੀ ਆਲੋਚਨਾ ਕੀਤੀ ਸੀ|

ਏ ਵੀ ਦੇਖੋ

ਆਰਮਜ਼ ਐਕਟ ਮਾਮਲੇ ‘ਚ ਸਲਮਾਨ ਖਾਨ ਹੋਇਆ ਬਰੀ

ਜੋਧਪੁਰ  : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ, ਜਦੋਂ ਆਰਮਜ਼ …

Leave a Reply

Your email address will not be published. Required fields are marked *