ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਖਿਲਾਫ ਆਵਾਜ਼ ਚੁੱਕਣ ਵਾਲੀ ਗੁਰਮੇਹਰ ਕੌਰ ਨੂੰ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ| ਜ਼ਿਕਰਯੋਗ ਹੈ ਕਿ ਗੁਰਮੇਹਰ ਕੌਰ ਨੇ ਕਿਹਾ ਹੈ ਕਿ ਉਸ ਨੂੰ ਜਾਨ ਤੋਂ ਮਾਰਨ ਅਤੇ ਰੇਪ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਐਲਾਨ ਕੀਤਾ ਹੈ ਕਿ ਦੋ ਮਹਿਲਾ ਕਾਂਸਟੇਬਲ ਗੁਰਮੇਹਰ ਦੇ ਨਾਲ ਰਹਿਣਗੀਆਂ|