ਤਾਜ਼ਾ ਖ਼ਬਰਾਂ
Home / ਪੰਜਾਬ / ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ : ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਵਜੋਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਸ. ਗੁਰਪ੍ਰੀਤ ਸਿੰਘ ਜੀ.ਪੀ., ਸ. ਬਲਵਿੰਦਰ ਸਿੰਘ ਲਾਡੀ, ਸ੍ਰੀ ਅੰਗਦ ਸਿੰਘ ਸੈਣੀ, ਸਾਬਕਾ ਮੰਤਰੀ ਸ. ਇੰਦਰਜੀਤ ਸਿੰਘ ਜ਼ੀਰਾ, ਸਥਾਨਕ ਸਰਕਾਰਾਂ ਵਿਭਾਗ ਦੇ ਸਾਬਕਾ ਮੁੱਖ ਇੰਜੀਨੀਅਰ ਸ. ਮਨਮੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪੰਚਾਂ, ਸਰਪੰਚਾਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ‘ਚ ਆਪਣੇ ਅਹੁਦੇ ਦਾ ਕਾਰਜਭਾਰ ਸੰÎਭਾਲ ਲਿਆ।
ਕਾਰਜਭਾਰ ਸੰਭਾਲਣ ਮੌਕੇ ਸ. ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਤਰਜੀਹ ਹੋਵੇਗੀ ਕਿ ਸੂਬੇ ਦੇ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਦੇ ਕੇ ਆਪਣੇ ਪੈਰਾਂ ‘ਤੇ ਖੜ੍ਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਸੰਸਥਾਵਾਂ ‘ਚ ਮੌਜੂਦਾ ਲਾਗੂ ਸਿਲੇਬਸ ਦਾ ਮੁਲਾਂਕਣ ਕਰਨ ਮਗਰੋਂ ਅਜੋਕੇ ਸਮੇਂ ਦੇ ਹਾਣ ਦਾ ਸਿਲੇਬਸ ਤਿਆਰ ਕੀਤਾ ਜਾਵੇਗਾ ਜੋ ਕਿ ਦੇਸ਼ ਦੀਆਂ ਹੋਰਨਾਂ ਨਾਮਵਰ ਸੰਸਥਾਵਾਂ ਤੇ ਆਈ.ਆਈ.ਟੀ. ਦੇ ਪੱਧਰ ਦਾ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਉਨ੍ਹਾਂ ਦੀ ਪੁਰਜ਼ੋਰ ਕੋਸ਼ਿਸ਼ ਹੋਵੇਗੀ ਕਿ ਮਹੱਤਵਹੀਣ ਹੋ ਚੁੱਕੇ ਕੋਰਸਾਂ ਦੀ ਥਾਂ ਉਹ ਨਵੇਂ ਕਿੱਤਾਮੁਖੀ ਕੋਰਸ ਸ਼ੁਰੂ ਕੀਤੇ ਜਾਣ ਜਿਨ੍ਹਾਂ ਕਰਕੇ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਮਿਲਣ ‘ਚ ਸਹਾਇਤਾ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਸਰਕਾਰੀ ਤੌਰ ‘ਤੇ ਵਿਦੇਸ਼ਾਂ ‘ਚ ਪੜ੍ਹਾਈ ਲਈ ਭੇਜੇ ਜਾਣ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਉਹ ਏਜੰਟਾਂ ਦੀ ਲੁੱਟ ਤੋਂ ਬਚ ਸਕਣ।
ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਪ੍ਰਬੰਧਾਂ ‘ਚ ਸੁਧਾਰ ਲਿਆਂਦਾ ਜਾਵੇਗਾ। ਭਿਸ਼ਟਾਚਾਰ ਨੂੰ ਬਰਦਾਸ਼ਤ ਨਾ ਕਰਨ ਦਾ ਪ੍ਰਣ ਕਰਦਿਆਂ ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਸੰਸਥਾਵਾਂ ‘ਚ ਅਨੁਸੂਚਿਤ ਜਾਤੀ ਵਿਦਿਆਰਥੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਆਦਿ ਸਬੰਧੀ ਇੱਕ ਵਿਭਾਗੀ ਕਮੇਟੀ ਰਾਹੀਂ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਤਕਨੀਕੀ ਸਿੱਖਿਆ ਸੰਸਥਾਵਾਂ ‘ਚ ਮਿਆਰੀ, ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਤੇ ਪੜ੍ਹਾਈ ਦਾ ਸਾਜਗਾਰ ਮਾਹੌਲ ਪੈਦਾ ਕੀਤਾ ਜਾਵੇਗਾ।

ਏ ਵੀ ਦੇਖੋ

ਸਰਕਾਰੀ ਕੰਮਕਾਜ ਵਿੱਚ ਪਤੀ ਦੀ ਦਖ਼ਲਅੰਦਾਜ਼ੀ ਬਾਰੇ ਪ੍ਰਕਾਸ਼ਿਤ ਰਿਪੋਰਟਾਂ ਸਬੰਧੀ ਅਰੁਣਾ ਚੌਧਰੀ ਨਾਲ ਗੱਲ ਕਰਾਂਗਾ : ਮੁੱਖ ਮੰਤਰੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਰਾਜ ਮੰਤਰੀ ਅਰੁਣਾ …