5ਅਕਾਲੀ ਦਲ ਦਾ ਮੁਕਾਬਲਾ ਸਿਰਫ ਕਾਂਗਰਸ ਨਾਲ
ਮੁਕਤਸਰ : ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮੁਕਾਬਲਾ ਕਾਂਗਰਸ ਪਾਰਟੀ ਨਾਲ ਹੈ ਅਤੇ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਕੋਈ ਅਧਾਰ ਨਹੀਂ ਹੈ। ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਹ ਗੱਲ ਕਹੀ ਹੈ।
ਬਾਦਲ ਨੇ ਕਿਹਾ ਕਿ ਭਲਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਰਿਕਾਰਡ ਤੋੜ ਇਕੱਠ ਹੋਵੇਗਾ ਅਤੇ ਸ਼੍ਰੋਮਣੀ ਅਕਾਲੀ ਦੀ ਰੈਲੀ ਇਕੱਠ ਪੱਖੋਂ ਦੂਸਰੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਮਾਤ ਪਾਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਦੀ ਦਿੱਲੀ ਵਿਚ ਸਰਕਾਰ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਨੂੰ ਵੱਡਾ ਸਮੱਰਥਨ ਮਿਲ ਰਿਹਾ ਹੈ ਤੇ ਲੋਕ ਚਾਹੁੰਦੇ ਹਨ ਕਿ ਪੰਜਾਬ ਵਿਚ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕੁਝ ਵਿਰੋਧੀ ਤੱਤ ਲਗਾਤਾਰ ਅਕਾਲੀ ਦਲ ਖ਼ਿਲਾਫ ਕੰਮ ਕਰ ਰਹੇ ਹਨ ਪਰ ਉਹ ਇਸ ਕੋਸ਼ਿਸ਼ ਵਿਚ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਦੇ ਆਉਣ ਤੋਂ ਬਾਅਦ ਵੀ ਕਾਂਗਰਸ ਦੀ ਧੜੇਬੰਦੀ ਖ਼ਤਮ ਨਹੀਂ ਹੈ ਤੇ ਇਸ ਦਾ ਸਿੱਧਾ ਫਾਇਦਾ ਅਕਾਲੀ ਦਲ ਨੂੰ ਮਿਲੇਗਾ।

LEAVE A REPLY