2ਖਡੂਰ ਸਾਹਿਬ/ਚੰਡੀਗੜ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਜਿਮਨੀ ਚੋਣ ਲਈ ਸ੍ਰੋਮਣੀ ਅਕਾਲੀ ਦਲ ਵੱਲੋਂ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜਦਗੀ ਕਾਗਜ ਦਾਖਲ ਕਰ ਦਿੱਤੇ ਹਨ। ਇਸ ਮੌਕੇ ‘ਤੇ ਉਨ ਨਾਲ ਉੱਪ ਮੁੱਖ ਮੰਤਰੀ ਪੰਜਾਬ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ. ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ, ਸ. ਬਿਕਰਮ ਸਿੰਘ ਮਜੀਠੀਆ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ, ਸ. ਸੁਖਦੇਵ ਸਿੰਘ ਢੀਂਡਸਾ, ਡਾ. ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ, ਸ. ਪਰਮਜੀਤ ਸਿੰਘ ਸਿੱਧਵਾਂ ਵੀ ਹਾਜਰ ਸਨ।
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਡੂਰ ਸਾਹਿਬ ਹਲਕੇ ਦੇ ਪਾਰਟੀ ਉਮੀਦਵਾਰ ਸ. ਰਵਿੰਦਰ ਸਿੰਘ ਬ੍ਰਹਮਪੁਰਾ ਇਤਿਹਾਸਕ ਲੀਡ ਨਾਲ ਜਿੱਤਣਗੇ। ਉਨ•ਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਇਸ ਜਿਮਨੀ ਚੋਣ ਵਿਚ ਆਪਣੀ ਹਾਰ ਸਪੱਸ਼ਟ ਦਿਖਾਈ ਦੇ ਰਹੀ ਹੈ। ਇਹੀ ਕਾਰਨ ਹੈ ਕਿ ਇਹ ਦੋਵੇਂ ਪਾਰਟੀਆਂ ਮੈਦਾਨ ਛੱਡ ਕੇ ਭੱਜ ਰਹੀਆਂ ਹਨ। ਸ. ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਲੋਕਾਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਪਾਰਟੀ ਦੇ ਜੁਝਾਰੂ ਵਰਕਰ ਇਸ ਚੋਣ ਨੂੰ ਵੱਡੇ ਫਰਕ ਨਾਲ ਜਿਤਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ•ਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਅੱਜ ਤੋਂ ਹੀ ਹਲਕਾ ਖਡੂਰ ਸਾਹਿਬ ਦੀ ਚੋਣ ਨੂੰ ਜਿੱਤਣ ਲਈ ਹੇਠਲੇ ਪੱਧਰ ‘ਤੇ ਕੰਮ ਕਰਨਾ ਸ਼ੁਰੂ ਕਰ ਦੇਣ ਤਾਂ ਜੋ ਰਿਕਾਰਡ ਵੋਟਾਂ ਦੇ ਫਰਕ ਨਾਲ ਇਸ ਸੀਟ ਨੂੰ ਜਿੱਤਿਆ ਜਾਵੇ। ਉਨ•ਾਂ ਕਿਹਾ ਕਿ ਖਡੂਰ ਸਾਹਿਬ ਹਲਕੇ ਦੀ ਜਿੱਤ 2017 ਦੀਆਂ ਚੋਣਾਂ ਦੀ ਜਿੱਤ ਦਾ ਮੁੱਢ ਬੰਨੇਗੀ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਵੀ ਸ੍ਰੋਮਣੀ ਅਕਾਲੀ ਦਲ ਲਗਾਤਾਰ ਤੀਸਰੀ ਵਾਰ ਜਿੱਤ ਦਰਜ ਕਰਕੇ ਸੂਬੇ ਦੇ ਲੋਕਾਂ ਦੀ ਸੇਵਾ ਕਰੇਗਾ।
ਇਸ ਤੋਂ ਪਹਿਲਾਂ ਸ. ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ, ਸ. ਸੁਖਦੇਵ ਸਿੰਘ ਢੀਂਡਸਾ, ਪਾਰਟੀ ਉਮੀਦਵਾਰ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਸੇਵਾ ਸਿੰਘ ਸੇਖਵਾਂ, ਸ. ਹੀਰਾ ਸਿੰਘ ਗਾਬੜੀਆ, ਸ. ਵੀਰ ਸਿੰਘ ਲੋਪੋਕੇ, ਸ. ਰਵੀਕਰਨ ਸਿੰਘ ਕਾਹਲੋਂ ਯੂਥ ਅਕਾਲੀ ਦਲ ਦੇ ਮਾਝਾ ਜੋਨ ਦੇ ਪ੍ਰਧਾਨ, ਸ. ਦਰਬਾਰਾ ਸਿੰਘ ਗੁਰੂ, ਸ. ਪਰਮਜੀਤ ਸਿੰਘ ਸਿਧਵਾਂ, ਸ. ਰਮਨਦੀਪ ਸਿੰਘ ਭਰੋਵਾਲ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਮਨਜੀਤ ਸਿੰਘ ਮੰਨਾ ਵਿਧਾਇਕ ਬਾਬਾ ਬਕਾਲਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਵੱਲੋਂ ਹਲਕੇ ਦੇ ਮੋਹਤਬਰ ਆਗੂਆਂ ਨਾਲ ਮੀਟਿੰਗ ਕੀਤੀ ਗਈ  ਜਿਸ ਵਿਚ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਦੀਆਂ ਵਿਚਾਰਾਂ ਕੀਤੀਆਂ ਗਈਆਂ। ਇਸੇ ਦੌਰਾਨ ਪਾਰਟੀ ਵਰਕਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਅਹਿਦ ਲਿਆ ਕਿ ਉਹ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਵੱਡੀ ਜਿੱਤ ਦਵਾਉਣ ਲਈ ਦਿਨ ਰਾਤ ਇਕ ਕਰ ਦੇਣਗੇ।

LEAVE A REPLY