5ਫਰੀਦਕੋਟ : ਹਰਿਆਣਾ ਵਿਚ ਚੱਲ ਰਹੇ ਜਾਟ ਰਾਖਵਾਂਕਰਨ ਦੇ ਅੰਦੋਲਨ ਦਾ ਅਸਰ ਹੁਣ ਪੰਜਾਬ ‘ਚ ਵੀ ਹੁੰਦਾ ਨਜ਼ਰ ਆ ਰਿਹਾ ਹੈ। ਜਾਟ ਮਹਾਂਸਭਾ ਪੰਜਾਬ ਦੇ ਪ੍ਰਧਾਨ ਕੁਸ਼ਲਦੀਪ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਹੋਈ ਇਕ ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਅੱਗੇ ਰਾਖਵਾਂਕਰਨ ਦੀ ਮੰਗ ਚੁੱਕੀ ਹੈ, ਉਨ੍ਹਾਂ ਕਿਹਾ ਕਿ ਸਾਰੇ ਸੂਬਿਆਂ ਵਿਚ ਕਿਸਾਨਾਂ ਨੂੰ ਪੱਛੜੀ ਜਾਤੀ ਦੇ ਆਧਾਰ ‘ਤੇ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ ਪਰ ਪੰਜਾਬ ਵਿਚ ਹੁਣ ਤੱਕ ਇਸ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ 2014 ਦੇ ਐਲਾਨ ਮੁਤਾਬਕ ਪੰਜਾਬ ਵਿਚ ਫੈਸਲਾ ਲਾਗੂ ਨਹੀਂ ਕਰਦੀ ਤਾਂ ਮਜਬੂਰਨ ਪੰਜਾਬ ਦੇ ਕਿਸਾਨਾਂ ਨੂੰ ਸੜਕਾਂ ‘ਤੇ ਉਤਰਨਾ ਪਵੇਗਾ।
ਇਸ ਮੌਕੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਹ ਫੈਸਲਾ ਛੇਤੀ ਲਾਗੂ ਨਹੀਂ ਕਰਦੀ ਤਾਂ ਮਜਬੂਰਨ ਉਹ ਵੀ ਸੜਕਾਂ ‘ਤੇ ਉਤਰਨਗੇ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਨਾਲ ਧੱਕਾ ਕਰੇਗੀ ਤਾਂ ਉਹ ਇਸ ਦੇ ਵਿਰੋਧ ਵਿਚ ਹਰ ਕਦਮ ਚੁੱਕਣਗੇ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਆਰਥਿਕ ਤੌਰ ‘ਤੇ ਇੰਨਾ ਕਮਜ਼ੋਰ ਹੋ ਚੁੱਕੇ ਹਨ ਕਿ ਮਜਬੂਰੀ ਵੱਸ ਆਤਮਹੱਤਿਆ ਦੇ ਰਾਹ ਪੈ ਰਹੇ ਹਨ ਜੇਕਰ ਸਰਕਾਰ ਵਲੋਂਕਿਸਾਨ ਦੀ ਕੋਈ ਮਦਦ ਮਿਲੇ ਤਾਂ ਹੀ ਉਹ ਬਚ ਸਕਦਾ ਹੈ।

LEAVE A REPLY