2ਦੁਬਈ : ਸੰਯੁਕਤ ਅਰਬ ਅਮੀਰਾਤ ਵਿਚ ਬੁੱਧਵਾਰ ਨੂੰ ਹੋਈ ਭਾਰੀ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਇਥੇ ਇੰਨੀ ਜ਼ਿਆਦਾ ਬਾਰਿਸ਼ ਹੋਈ ਕਿ ਸੜਕਾਂ ਪਾਣੀ ਵਿਚ ਡੁੱਬ ਗਈਆਂ ਅਤੇ ਹਵਾਵੀ ਸੇਵਾਵਾਂ ਨੂੰ ਵੀ ਬੰਦ ਕਰਨਾ ਪਿਆ। ਹਾਲਾਂਕਿ ਅੱਜ ਇਸ ਬਾਰਿਸ਼ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ।
ਇਸ ਦੌਰਾਨ ਹੜ੍ਹ ਦੇ ਚਲਦਿਆਂ ਦੁਨੀਆ ਦੇ ਸਭ ਤੋਂ ਰੁਝੇਵੇਂ ਭਰੇ ਦੁਬਈ ਹਵਾਈ ਅੱਡੇ ਨੂੰ ਬੁੱਧਵਾਰ ਨੂੰ ਬੰਦ ਰੱਖਿਆ ਗਿਆ। ਬਾਰਿਸ਼ ਕਾਰਨ ਸੜਕੀ ਆਵਾਜਾਈ ਵਿਚ ਵੀ ਵਿਘਨ ਪਿਆ। ਕੁਝ ਲੋਕਾਂ ਦੇ ਵਾਹਨ ਸੜਕਾਂ ਦੇ ਵਿਚਾਲੇ ਹੀ ਰੁਕ ਗਏ। ਇਸ ਤੋਂ ਇਲਾਵਾ ਵਿਦਿਅਕ ਅਦਾਰਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ।
ਇਸ ਬਾਰਿਸ਼ ਕਾਰਨ ਲੋਕਾਂ ਦੀ ਸੰਪਤੀ ਨੂੰ ਭਾਰੀ ਨੁਕਸਾਨ ਵੀ ਹੋਇਆ ਹੈ। ਦੱਸਣਯੋਗ ਹੈ ਕਿ ਕਾਫੀ ਲੰਬੇ ਸਮੇਂ ਬਾਅਦ ਦੁਬਈ ਵਿਚ ਹੜ੍ਹ ਵਰਗੇ ਹਾਲਾਤ ਦੇਖਣ ਨੂੰ ਮਿਲੇ ਹਨ।

LEAVE A REPLY