9ਜਲੰਧਰ – ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਹੈਨਰੀ ਦੇ ਬੇਟੇ ਗੁਰਜੀਤ ਸਿੰਘ ਸੰਘੇੜਾ ਨੇ ਅੱਜ ਅਕਾਲੀ ਦਲ ਦਾ ਪੱਲਾ ਫੜ ਲਿਆ। ਸੋਫੀ ਪਿੰਡ ਵਿਚ ਹੋਏ ਇਕ ਸਮਾਰੋਹ ਵਿਚ ਪਹੁੰਚੇ ਗੁਰਜੀਤ ਸਿੰਘ ਸੰਘੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸੁਖਬੀਰ ਬਾਦਲ ਨੇ ਸ਼ਾਮਲ ਕੀਤਾ। ਇਸ ਦੌਰਾਨ ਸ਼੍ਰੀ ਬਾਦਲ ਤੇ ਸ਼੍ਰੀ ਮੱਕੜ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ। ਗੁਰਜੀਤ ਸਿੰਘ ਸੰਘੇੜਾ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਨਜ਼ਦੀਕੀ ਰਹਿ ਚੁੱਕੇ ਹਨ। ਉਸ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਵੀ ਆਪਣਾ ਰਿਸ਼ਤਾ ਜੋੜਿਆ ਸੀ। ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਆਸ਼ੀਰਵਾਦ ਲੈਂਦੇ ਸਮੇਂ ਗੁਰਜੀਤ ਸਿੰਘ ਸੰਘੇੜਾ ਦੀਆਂ ਤਸਵੀਰਾਂ ਵੀ ਮੀਡੀਆ ਵਿਚ ਪ੍ਰਕਾਸ਼ਿਤ ਹੋਈਆਂ ਸਨ। ਉਸ ਸਮੇਂ ਉਹ ਕਾਫੀ ਚਰਚਾ ਵਿਚ ਰਹੇ ਸਨ। ਅੱਜ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਹੁਣ ਹਮੇਸ਼ਾ ਅਕਾਲੀ ਦਲ ਨਾਲ ਜੁੜੇ ਰਹਿਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਅਕਾਲੀ ਦਲ ਵਿਚ ਆਏ ਹਨ।

LEAVE A REPLY