ਚੰਡੀਗੜ੍ਹ  : ਸੁੱਚਾ ਸਿੰਘ ਛੋਟੇਪੁਰ ਆਪਣਾ ਪੰਜਾਬ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ| ਇਸ ਸਬੰਧੀ ਅੱਜ ਪਾਰਟੀ ਵਲੋਂ ਐਲਾਨ ਕਰ ਦਿੱਤਾ ਗਿਆ ਹੈ| ਇਸ ਤੋਂ ਇਲਾਵਾ ਆਪਣਾ ਪੰਜਾਬ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 25 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ| ਦੱਸਣਯੋਗ ਹੈ ਕਿ ਆਪਣਾ ਪੰਜਾਬ ਪਾਰਟੀ ਇਸ ਤੋਂ ਪਹਿਲਾਂ ਆਪਣੇ 73 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਚੁੱਕੀ ਹੈ|
ਦੂਸਰੇ ਪਾਸੇ ਆਪਣਾ ਪੰਜਾਬ ਪਾਰਟੀ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਹੋ ਰਹੀ ਚੋਣ ਲਈ ਵੀ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ| ਪਾਰਟੀ ਨੇ ਗੁਰਿੰਦਰ ਸਿੰਘ ਬਾਜਵਾ ਨੂੰ ਇਥੋਂ ਉਮੀਦਵਾਰ ਐਲਾਨਿਆ ਹੈ|

LEAVE A REPLY