ਲਖਨਊ  -ਯੋਗੀ ਆਦਿਤਿਆਨਾਥ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਨ੍ਹਾਂ ਨੂੰ ਅੱਜ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ| ਉਨ੍ਹਾਂ ਕੱਲ੍ਹ 19 ਮਾਰਚ ਨੂੰ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ|
ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਉਤਰ ਪ੍ਰਦੇਸ਼ ਵਿਚ ਵੱਡੀ ਜਿੱਤ ਹਾਸਿਲ ਹੋਈ ਹੈ ਅਤੇ ਸਪਾ-ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ|