ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਸ੍ਰੀ ਅਮਰਜੀਤ ਸਿੰਘ ਸਮਰਾ ਨੂੰ ਤੁਰੰਤ ਪ੍ਰਭਾਵ ਨਾਲ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਮਰਾ ਦੀ ਮਾਰਕਫੈੱਡ ਦੇ ਚੇਅਰਮੈਨ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਇਹ ਜ਼ਿਕਰਯੋਗ ਹੈ ਕਿ ਸ੍ਰੀ ਸਮਰਾ ਸਾਲ 2002-07 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ।