ਨਵੀਂ ਦਿੱਲੀ— ਆਮ ਆਦਮੀ ਪਾਰਟੀ ਦੇ ਬੁਲਾਰੇ ਸੰਜੈ ਸਿੰਘ ਨੇ ਅੱਜ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਜੇਕਰ ਆਪ ਪਾਰਟੀ ਦੇ ਚੰਦੇ ‘ਚ ਥੋੜ੍ਹੀ ਵੀ ਗਲਤੀ ਹੁੰਦੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਂਦਾ ਉਸ ਨੂੰ ਨਿਸ਼ਚਿਤ ਤੌਰ ‘ਤੇ ਚੁੱਕ ਕੇ ਜੇਲ ਭੇਜ ਦਿੱਤਾ ਜਾਂਦਾ।
ਉਨ੍ਹਾਂ ਨੇ ਕਿਹਾ ਕਿ ਪੂਰਾ ਦੇਸ਼ ਨਜ਼ਰ ਆ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਪ ਪਾਰਟੀ ਨੂੰ ਬਦਨਾਮ ਕਰਨ ਲਈ ਭਾਜਪਾ ਇਕ ਦੇ ਬਾਅਦ ਇਕ ਸਾਜਿਸ਼ਾਂ ਰਚ ਰਹੀ ਹੈ।