ਜੰਮੂ — ਰਾਮਬਨ ਦੇ ਕੋਲ ਅਮਰਨਾਥ ਯਾਤਰੀਆਂ ਦੀ ਬੱਸ ਖੱਡ ਵਿਚ ਡਿੱਗਣ ਕਾਰਨ 13 ਯਾਤਰੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ ਹਾਦਸਾ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ਦੇ ਕੋਲ ਰਾਮਬਨ ਜ਼ਿਲੇ ਵਿਚ ਹੋਇਆ ਹੈ। ਬੱਸ ਕਾਬੂ ਤੋਂ ਬਾਹਰ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ ਹੈ। ਬੱਸ ‘ਚ ਸਵਾਰ 10 ਯਾਤਰੀਆਂ ਦੀ ਮੌਤ ਹੋ ਗਈ ਹੈ ਜਦੋਂਕਿ 35 ਯਾਤਰੀ ਜ਼ਖਮੀ ਹੋ ਗਏ ਹਨ। ਪੁਲਸ ਅਤੇ ਸਥਾਨਕ ਲੋਕ ਮਿਲ ਕੇ ਯਾਤਰੀਆਂ ਨੂੰ ਬਾਹਰ ਕੱਢਣ ਦਾ ਕੰਮ ਕਰ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਪੁਲਸ ਇੰਤਜ਼ਾਮ ਕਰ ਰਹੀ ਹੈ। ਬੱਸ ਦਾ ਨੰਬਰ ਹੈ।