ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਚੇਅਰਮੈਨ ਸਕੱਤਰੇਤ ਵੱਜੋਂ ਰਸਮੀ ਤੌਰ ‘ਤੇ ਲਿਖਤੀ ਸੱਦਾ ਪੱਤਰ ਆਇਆ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਏ.) ਦੇ ਚੇਅਰਮੈਨ ਇਮਰਾਨ ਖਾਨ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਲਈ ਸਾਬਕਾ ਕ੍ਰਿਕਟਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਪੱਤਰ ਭੇਜਿਆ ਹੈ। ਇਸ ਤੋਂ ਇਲਾਵਾ ਇਮਰਾਨ ਖਾਨ ਨੇ ਸ. ਸਿੱਧੂ ਨੂੰ ਨਿੱਜੀ ਤੌਰ ਉਤੇ ਫ਼ੋਨ ਕਰ ਕੇ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਜਿਸ ਨੂੰ ਸ. ਸਿੱਧੂ ਨੇ ਹਲੀਮੀ ਨਾਲ ਕਬੂਲਿਆ ਉਤੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਸਹਿਮਤੀ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਸਕੱਤਰੇਤ ਵੱਲੋਂ ਆਏ ਸੱਦਾ ਪੱਤਰ ਵਿੱਚ ਉਨ•ਾਂ ਨੂੰ 18 ਅਗਸਤ ਨੂੰ ਇਸਲਾਮਾਬਾਦ ਵਿਖੇ ਹੋ ਰਹੇ ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਸੱਦਾ ਦਿੱਤਾ। ਉਨ•ਾਂ ਕਿਹਾ ਕਿ ਸੱਦਾ ਪੱਤਰ ਤੋਂ ਇਲਾਵਾ ਇਮਰਾਨ ਖਾਨ ਨੇ ਫ਼ੋਨ ਕਰ ਕੇ ਬੁਲਾਵਾ ਦਿੱਤਾ। ਉਨ•ਾਂ ਕਿਹਾ ਕਿ ਸੰਖੇਪ ਜਿਹੀ ਗੱਲਬਾਤ ਦੌਰਾਨ ਇਮਰਾਨ ਖਾਨ ਨੇ ਉਨ•ਾਂ ਬਾਰੇ ਦਿੱਤੇ ਬਿਆਨ ਵਿੱਚ ਕੀਤੀ ਪ੍ਰਸੰਸਾ ਉਤੇ ਧੰਨਵਾਦ ਕੀਤਾ।
ਉਨ•ਾਂ ਕਿਹਾ ਕਿ ਸੱਦਾ ਪੱਤਰ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਦੇ ਐਸ.ਓ. ਇਨਾਮ ਸ਼ਾਹ ਵੱਲੋਂ ਲਿਖਿਆ ਗਿਆ ਹੈ ਕਿ ਉਨ•ਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਸਬੰਧੀ ਚੇਅਰਮੈਨ ਸਕੱਤਰੇਤ ਵੱਲੋਂ ਉਨ•ਾਂ ਨਾਲ ਸੰਪਰਕ ਕੀਤਾ ਜਾਵੇਗਾ ਅਤੇ ਲੋੜੀਂਦੀ ਇੰਤਜ਼ਾਮ ਕੀਤੇ ਜਾਣਗੇ।
ਸ.ਸਿੱਧੂ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਬਾਰੇ ਉਨ•ਾਂ ਕੇਂਦਰੀ ਗ੍ਰਹਿ ਮੰਤਰਾਲੇ ਤੇ ਪੰਜਾਬ ਦੇ ਮੁੱਖ ਮੰਤਰੀ ਦਫਤਰ ਨੂੰ ਸੂਚਨਾ ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਸਲਾਮਾਬਾਦ ਜਾਣ ਸੰਬੰਧੀ ਰਸਮੀ ਕਾਰਵਾਈ ਲਈ ਪੰਜਾਬ ਸਰਕਾਰ ਦੇ ਸਕੱਤਰ ਪ੍ਰਸੋਨਲ ਸ੍ਰੀ ਕਿਰਪਾ ਸ਼ੰਕਰ ਸਰੋਜ ਨੂੰ ਕਹਿ ਦਿੱਤਾ ਹੈ।
ਇਸ ਦੌਰਾਨ ਸ. ਸਿੱਧੂ ਨੇ ਕਿਹਾ ਕਿ ਉਨ•ਾਂ ਦੀ ਸਾਬਕਾ ਭਾਰਤੀ ਕ੍ਰਿਕਟ ਦੇ ਕਪਤਾਨ ਕਪਿਲ ਦੇਵ ਨਾਲ ਵੀ ਗੱਲਬਾਤ ਹੋਈ ਹੈ ਅਤੇ ਉਨ•ਾਂ ਨੂੰ ਵੀ ਸੱਦਾ ਪੱਤਰ ਮਿਲਿਆ ਹੈ।