8ਮੁੰਬਈ: 18 ਸਾਲ ਪੁਰਾਣੇ ਬਲੈਕਬੱਕ ਤੇ ਚਿੰਕਾਰਾ ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਬਰੀ ਹੋ ਗਏ ਹਨ। ਸੋਮਵਾਰ ਨੂੰ ਰਾਜਸਥਾਨ ਹਾਈਕੋਰਟ ਨੇ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੀ। ਸਲਮਾਨ ਨੇ ਹਾਈਕੋਰਟ ਵਿੱਚ ਹੇਠਲੀ ਅਦਾਲਤ ਤੋਂ ਮਿਲੀ ਸਜ਼ਾ ਖਿਲਾਫ ਅਪੀਲ ਕੀਤੀ ਸੀ। ਉਨ੍ਹਾਂ ਨੂੰ ਪੰਜ ਸਾਲਾਂ ਦੀ ਸਜ਼ਾ ਸੁਣਾਈ ਗਈ ਸੀ। 1988 ਵਿੱਚ ਸਲਮਾਨ ਖਾਨ ਨੇ ਜੋਧਪੁਰ ਕੋਲ ਦੋ ਜਾਨਵਰਾਂ ਦਾ ਸ਼ਿਕਾਰ ਕੀਤਾ ਸੀ। ਉਨ੍ਹਾਂ ਨਾਲ 6 ਹੋਰ ਲੋਕ ਸ਼ਾਮਲ ਸਨ। ਉਸ ਸਮੇਂ ਉਹ ਰਾਜਸਥਾਨ ਵਿੱਚ ਫਿਲਮ ‘ਹਮ ਸਾਥ ਸਾਥ ਹੈਂ’ ਦੀ ਸ਼ੂਟਿੰਗ ਕਰ ਰਹੇ ਸਨ।

LEAVE A REPLY