9ਚੰਡੀਗਡ਼ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਿਲਾ ਫਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਮੈਂਬਰ ਐਸ.ਜੀ.ਪੀ.ਸੀ ਸ. ਲਖਬੀਰ ਸਿੰਘ ਅਰਾਈਆਂਵਾਲਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਅਤੇ ਸੀਨੀਅਰ ਦਲਿਤ ਆਗੂ ਡਾ. ਹਰਜਿੰਦਰ ਜੱਖੂ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਸ. ਗੁਰਮੀਤ ਸਿੰਘ ਬਰਾਡ਼ ਬੁਰਜ ਮਹਿਮਾ ਅਤੇ ਸ. ਯੁਗਵਿੰਦਰ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼੍ਰੀ ਦੇਵ ਰਾਜ ਸੰਧੂ ਫਿਲੌਰ, ਸ. ਸੁਖਰਾਜਇੰਦਰ ਸਿੰਘ ਭੱਟੀ ਜਲੰਧਰ ਅਤੇ ਸ.ਰਣਜੀਤ ਸਿੰਘ ਰਾਣਾ ਜਲੰਧਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ।

LEAVE A REPLY