2ਜੈਪੁਰ  : ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਵਲੋਂ ਅੱਜ ਰਾਜਸਥਾਨ ਵਿਚ ਇਕ ਰੈਲੀ ਕੀਤੀ ਗਈ, ਜਿਸ ਦੌਰਾਨ ਉਹਨਾਂ ਨੇ ਮੁੜ ਤੋਂ ਨੋਟਬੰਦੀ ਮਾਮਲੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ| ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਨੋਟਬੰਦੀ ਦਾ ਫੈਸਲਾ ਗਰੀਬਾਂ ਦੇ ਖਿਲਾਫ ਹੈ ਤੇ ਇਸ ਨਾਲ ਦੇਸ਼ ਦੇ ਆਰਥਿਕ ਵਾਧੇ ਵਿਚ ਖੜੋਤ ਆ ਜਾਵੇਗੀ| ਉਹਨਾਂ ਨੇ ਮੋਦੀ ਸਰਕਾਰ ਨੂੰ ਗਰੀਬ ਵਿਰੋਧੀ ਐਲਾਨਦਿਆਂ ਕਿਹਾ ਕਿ ਇਸ ਸਰਕਾਰ ਨੇ ਗਰੀਬਾਂ ਲਈ ਕੋਈ ਵੀ ਕੰਮ ਨਹੀਂ ਕੀਤਾ| ਉਹਨਾਂ ਕਿਹਾ ਕਿ ਇਕ ਪਾਸੇ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਗਏ ਹਨ, ਉਥੇ ਸਰਕਾਰ ਵਲੋਂ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾਂਦਾ|

LEAVE A REPLY