ਅੰਮ੍ਰਿਤਸਰ : ਅੰਮ੍ਰਿਤਸਰ ‘ਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਜਾਂਦੀਆਂ ਆਂਗਨਵਾੜੀ ਵਰਕਰਾਂ ਤੇ ਪੁਲਸ ਵਿਚਾਲੇ ਟਕਰਾਅ ਹੋ ਗਿਆ। ਗੁੱਸੇ ‘ਚ ਭੜਕੀਆਂ ਆਂਗਨਵਾੜੀ ਵਰਕਰਾਂ ਨੇ ਨਾ ਸਿਰਫ ਬੈਰੀਕੇਡ ਤੋੜੇ ਗਏ ਸਗੋਂ ਉਹ ਪੁਲਸ ਨਾਲ ਵੀ ਗੁੱਥਮ ਗੁੱਥਾ ਹੋ ਗਈਆ। ਇਸ ਮੌਕੇ ਹਾਲਾਤ ਜ਼ਿਆਦਾ ਵਿਗੜ ਕਾਰਨ ਪੁਲਸ ਨੂੰ ਪ੍ਰਦਰਸ਼ਨਕਾਰੀਆਂ ‘ਤੇ ਕਾਬੂ ਪਾਉਣ ਲਈ ਹੋਰ ਪੁਲਸ ਫੋਰਸ ਬਲਾਉਣੀ ਪਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਖਿੱਚ-ਧੋਹ ‘ਚ ਕਈ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਜਦਕਿ ਕੁਝ ਵਰਕਰਾਂ ਨੂੰ ਵੀ ਖਰੋਚਾਂ ਆਈਆਂ ਹਨ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਹੈ ਕਿ ਪੁਲਸ ਨੇ ਨਾ ਸਿਰਫ ਉਨ੍ਹਾਂ ਨੂੰ ਬਲ ਪੂਰਵਕ ਰੋਕਿਆ ਸਗੋਂ ਉਨ੍ਹਾਂ ਨਾਲ ਖਿੱਚ-ਧੂਹ ਵੀ ਕੀਤੀ ਗਈ ਹੈ। ਦੂਜੇ ਪਾਸੇ ਇਸ ਸਬੰਧੀ ਪੁਲਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨਾਲ ਕੋਈ ਧੱਕਾ-ਮੁੱਕੀ ਨਹੀਂ ਹੋਈ। ਜ਼ਿਕਰਯੋਗ ਹੈ ਕਿ ਆਂਗਨਵਾੜੀ ਵਰਕਰਾਂ ਵਲੋਂ ਤਨਖਾਹਾਂ ਵਧਾਉਣ ਤੇ 6 ਮਹੀਨਿਆਂ ਦੀ ਮੰਗ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਵਲੋਂ ਮੰਤਰੀਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ।