ਨਵੀਂ ਦਿੱਲੀ— ਸਾਬਕਾ ਮੰਤਰੀ ਗਾਇਤਰੀ ਪ੍ਰਜਾਪਤੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਬਲਾਤਕਾਰ ਦੇ ਮਾਮਲੇ ‘ਚ ਉਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਗਾਇਤਰੀ ਪ੍ਰਜਾਪਤੀ ਦੀ ਜ਼ਮਾਨਤ ਪਟੀਸ਼ਨ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ। ਜਾਣਕਾਰੀ ਮੁਤਾਬਕ ਉਤਰ ਪ੍ਰਦੇਸ਼ ਦੀ ਸਰਕਾਰ ਨੇ ਪ੍ਰਜਾਪਤੀ ਦੀ ਜ਼ਮਾਨਤ ਪਟੀਸ਼ਨ ਖਿਲਾਫ ਅਦਾਲਤ ‘ਚ ਦਲੀਲ ਦਿੱਤੀ ਹੈ ਕਿ ਸਾਬਕਾ ਮੰਤਰੀ ਖਿਲਾਫ ਸਬੂਤ ਮਿਲੇ ਹਨ। ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਨ ਦੇ ਬਾਅਦ ਅਦਾਲਤ ਨੇ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਬਲਾਤਕਾਰ ਦੇ ਮਾਮਲੇ ‘ਚ ਸਾਬਕਾ ਮੰਤਰੀ ਗਾਇਤਰੀ ਪ੍ਰਜਾਪਤੀ ਜੇਲ ‘ਚ ਬੰਦ ਹਨ।
ਜਾਣਕਾਰੀ ਮੁਤਾਬਕ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਯੂ.ਪੀ ਸਰਕਾਰ ਨੇ ਅਦਾਲਤ ‘ਚ ਦਲੀਲ ਦਿੱਤੀ ਕਿ ਪ੍ਰਜਾਪਤੀ ਖਿਲਾਫ ਬਹੁਤ ਸਬੂਤ ਮਿਲੇ ਹਨ ਅਤੇ ਦਲੀਲ ਦਿੱਤੀ ਕਿ ਜੇਕਰ ਦੋਸ਼ੀ ਨੂੰ ਜ਼ਮਾਨਤ ਦਿੱਤੀ ਗਈ ਤਾਂ ਗਵਾਹ ਅਤੇ ਸਬੂਤਾਂ ਨਾਲ ਛੇੜਛਾੜ ਦਾ ਖਤਰਾ ਵਧ ਸਕਦਾ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਨ ਦੇ ਬਾਅਦ ਅਦਾਲਤ ਨੇ ਜ਼ਮਾਨ ਪਟੀਸ਼ਨ ਖਾਰਜ ਕਰ ਦਿੱਤੀ।
ਸਰਕਾਰ ਨੇ ਆਪਣੀ ਦਲੀਲ ‘ਚ ਕਿਹਾ ਕਿ ਹੁਣ ਵੀ ਪੀੜਤਾ ਅਤੇ ਅਹਿਮ ਗਵਾਹਾਂ ਦੇ ਬਿਆਨ ਅਦਾਲਤ ‘ਚ ਦਰਜ ਹੋਣੇ ਹਨ, ਇਸ ਲਈ ਪੀੜਤਾ ਅਤੇ ਗਵਾਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੁਣ ਜ਼ਮਾਨਤ ਨਹੀਂ ਮਿਲੇਗੀ। ਗਾਇਤਰੀ ਪ੍ਰਜਾਪਤੀ ਪਿਛਲੇ ਸਾਲ ਵਿਧਾਨਸਭਾ ਚੋਣਾਂ ਦੌਰਾਨ ਹੀ ਗ੍ਰਿਫਤਾਰ ਕਰ ਲਏ ਗਏ ਸਨ। ਗ੍ਰਿਫਤਾਰੀ ਦੇ ਬਾਅਦ ਤੋਂ ਹੁਣ ਤੱਕ ਜੇਲ ‘ਚ ਬੰਦ ਹਨ।