ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਅਰਧ ਸੈਨਿਕ ਬਲ ਦੀ ਤਾਇਨਾਤੀ ਦੇ ਸੁਝਾਅ ਦਾ ਕੀਤਾ ਸਵਾਗਤ ਕੀਤਾ ਹੈ।
ਉਹਨਾਂ ਕਿਹਾ ਕਿ ਅਰਧ ਸੈਨਿਕ ਬਲ ਦੀ ਤਾਇਨਾਤੀ ਨਾਲ ਵਿਰੋਧੀ ਦਲਾਂ ਖਾਸ ਕਰਕੇ ਅਕਾਲੀ ਦਲ ਨੂੰ ਹਾਰ ਤੋਂ ਬਾਅਦ ਦੋਸ਼ ਲਾਉਣ ਦਾ ਮੌਕਾ ਨਹੀਂ ਮਿਲੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਾਹਕੋਟ ਜ਼ਿਮਨੀ ਚੋਣ ਲਈ ਅਰਧ ਸੈਨਿਕ ਬਲ ਦੀ ਤਾਇਨਾਤੀ ਦਾ ਉਹਨਾਂ ਨੂੰ ਕੋਈ ਇਤਰਾਜ਼ ਨਹੀਂ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਫਦ ਨੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਦਸਤੇ ਤਾਇਨਾਤ ਕਰਨ ਦੀ ਮੰਗ ਕੀਤੀ ਸੀ।