ਬੰਗਲੌਰ – ਭਾਜਪਾ ਆਗੂ ਬੀ.ਐਸ ਯੇਦੀਯੁਰੱਪਾ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਉਹ ਤੀਸਰੀ ਵਾਰ ਕਰਨਾਟਕ ਦੇ ਮੁੱਖ ਮੰਤਰੀ ਬਣੇ ਹਨ। ਰਾਜ ਭਵਨ ਵਿਚ ਇਕ ਸਮਾਗਮ ਦੌਰਾਨ ਰਾਜਪਾਲ ਨੇ ਉਹਨਾਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ।
ਉਹਨਾਂ ਨੇ ਕਰਨਾਟਕ ਦੇ 25ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਦੱਸਣਯੋਗ ਹੈ ਕਿ ਕਰਨਾਟਕ ਵਿਧਾਨ ਸਭਾ ਵਿਚ ਭਾਜਪਾ ਨੇ ਵੱਡੀ ਜਿੱਤ ਹਾਸਿਲ ਕੀਤੀ ਸੀ। 222 ਵਿਧਾਨ ਸਭਾ ਸੀਟਾਂ ਵਿਚੋਂ ਭਾਜਪਾ ਨੇ 104 ਸੀਟਾਂ ਜਿੱਤੀਆਂ ਸਨ।
ਇਸ ਤੋਂ ਪਹਿਲਾਂ ਕਰਨਾਟਕ ਦੇ ਰਾਜਪਾਲ ਵਜੂਭਾਈਵਾਲਾ ਨੇ ਕੱਲ ਭਾਜਪਾ ਨੂੰ ਸੂਬੇ ਵਿਚ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ।