ਵਾਰਾਨਸੀ— ਕੈਂਟ ਕੋਲ ਹਾਲ ‘ਚ ਉਸਾਰੀ ਹੋ ਰਿਹਾ ਪੁੱਲ ਦਾ ਹਿੱਸਾ ਡਿੱਗਣ ਦੇ ਬਾਅਦ ਦੇਰ ਰਾਤੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਉਥੇ ਪੁੱਜੇ। ਘਟਨਾ ਸਥਾਨ ਦੀ ਜਾਂਚ ਕਰਨ ਦੇ ਇਲਾਵਾ ਉਨ੍ਹਾਂ ਦੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਜ਼ਖਮੀਆਂ ਦਾ ਹਾਲ ਪੁੱਛਿਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਤੋਂ ਹਾਦਸੇ ਦੀ ਪੂਰੀ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਜ਼ਖਮੀਆਂ ਦੇ ਇਲਾਜ ‘ਚ ਕਿਸੇ ਪ੍ਰਕਾਰ ਦੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ ਅਤੇ ਇਲਾਜ ਮੁਫਤ ਹੋਵੇਗਾ। ਮੁੱਖਮੰਤਰੀ ਨੇ ਸਾਫ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਨੇ ਵੀ ਲਾਪਰਵਾਹੀ ਕੀਤੀ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਯੋਗੀ ਆਦਿਤਿਆਨਾਥ ਨੇ ਕਿਹਾ ਕਿ ਵਾਰਾਨਸੀ ਦੀ ਘਟਨਾ ਬਹੁਤ ਦੁੱਖ ਭਰੀ ਹੈ। ਡਿਪਟੀ ਸੀ.ਐਮ ਨੇ ਆਪਣੇ ਪੱਧਰ ‘ਤੇ ਦੋਸ਼ੀ ਪਾਏ ਗਏ ਅਧਿਕਾਰੀਆਂ ‘ਤੇ ਕਾਰਵਾਈ ਵੀ ਕੀਤੀ ਹੈ। ਮੁੱਖਮੰਤਰੀ ਨੇ ਕਿਹਾ ਕਿ ਉਚ ਪੱਧਰੀ ਜਾਂਚ ਲਈ ਟੀਮ ਗਠਿਤ ਕੀਤੀ ਗਈ ਹੈ। ਹੁਣ ਤੱਕ 4 ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਜਾਂਚ ਟੀਮ ਨੇ 48 ਘੰਟੇ ਦੇ ਅੰਦਰ ਰਿਪੋਰਟ ਮੰਗੀ ਹੈ। ਮੁੱਖਮੰਤਰੀ ਨੇ ਕਿਹਾ ਕਿ ਸਾਡੀ ਮ੍ਰਿਤਕਾਂ ਦੇ ਪਰਿਵਾਰ ਨਾਲ ਹਮਦਰਦੀ ਹੈ। ਜ਼ਖਮੀਆਂ ਦਾ ਵਧੀਆ ਇਲਾਜ ਹੋਵੇ, ਇਸ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਦੇਸ਼ ਸਰਕਾਰ ਨੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੂੰ 5 ਲੱਖ ਅਤੇ ਜ਼ਖਮੀਆਂ ਨੂੰ 2 ਲੱਖ ਦੀ ਮਦਦ ਦੇਣ ਦੀ ਘੋਸ਼ਣਾ ਕੀਤੀ ਹੈ।