ਹੁਸ਼ਿਆਰਪੁਰ— ਪੰਜਾਬ ‘ਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੇ ਮੁੱਦੇ ‘ਤੇ ਵੱਡਾ ਬਿਆਨ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਹੋ ਰਹੀਆਂ ਮੌਤਾਂ ਦਾ ਕਾਰਨ ਨਸ਼ਾ ਨਹੀਂ ਸਗੋਂ ਨਸ਼ਾ ਨਾ ਮਿਲਣ ਕਾਰਨ ਨੌਜਵਾਨ ਮਰ ਰਹੇ ਹਨ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ੇ ‘ਤੇ ਨਕੇਲ ਕੱਸੀ ਗਈ ਹੈ, ਜਿਸ ਤੋਂ ਬਾਅਦ ਨਸ਼ਾ ਮਹਿੰਗਾ ਹੋ ਗਿਆ ਹੈ ਅਤੇ ਨੌਜਵਾਨਾਂ ਦੀ ਪਹੁੰਚ ਤੋਂ ਨਸ਼ਾ ਬਾਹਰ ਹੋਣ ਕਾਰਨ ਪੰਜਾਬ ‘ਚ ਇਹ ਮੌਤਾਂ ਹੋ ਰਹੀਆਂ ਹਨ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਐੱਸ. ਐੱਸ. ਪੀ. ਰਾਜਜੀਤ ਅਤੇ ਸਵਾਨੀਨਾਥਨ ਰਿਪੋਰਟ ਨੂੰ ਲੈ ਕੇ ਵੀ ਬੋਲੇ। ਦੱਸਣਯੋਗ ਹੈ ਕਿ ਨੌਜਵਾਨਾਂ ਦੀਆਂ ਬਾਹਾਂ ‘ਚ ਲੱਗੀਆਂ ਸਰੀਜ਼ਾਂ ਨੇ ਇਹ ਤਾਂ ਸਾਫ ਕਰ ਦਿੱਤਾ ਸੀ ਕਿ ਪੰਜਾਬ ‘ਚ ਨਸ਼ਾ ਧੜੱਲੇ ਨਾਲ ਵਿੱਕ ਰਿਹਾ ਹੈ।