ਨਵੀਂ ਦਿੱਲੀ – ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਆਏ ਭਿਆਨਕ ਹੜ੍ਹ ਕਾਰਨ ਹੁਣ ਤਕ 450 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਲੋਕਾਂ ਦੀ ਸੰਪੰਤੀ ਨੂੰ ਇਸ ਨਾਲ ਭਾਰੀ ਨੁਕਸਾਨ ਪੁਜਾ ਹੈ।
ਉੱਤਰ ਪ੍ਰਦੇਸ਼ ਉੱਤਰਾਖੰਡ ਮਹਾਰਾਸ਼ਟਰ ਸਮੇਤ ਕਈ ਉੱਤਰੀ ਸੂਬਿਆਂ ਵਿਚ ਭਾਰੀ ਬਾਰਿਸ਼ ਪੈਣ ਨਾਲ ਸਥਿਤੀ ਬੇਹੱਦ ਨਾਜ਼ੁਕ ਬਣੀ ਹੋਈ ਹੈ।
ਉਧਰ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪਿਛਲੇ ਦਿਨਾਂ ਤੋਂ ਲਗਾਤਾਰ ਜਾਰੀ ਬਾਰਿਸ਼ ਨਾਲ ਕਈ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਚੁਕੀਆਂ ਹਨ। ਉਥੇ ਹਰਿਆਣਾ ਦੇ ਹਥਿਨੀ ਕੁੰਡ ਬੈਰਾਜ ਤੋਂ ਪਾਣੀ ਛੱਡਣ ਨਾਲ ਇਥੇ ਸਥਿਤੀ ਚਿੰਤਾਜਨਕ ਬਣੀ ਹੋਈ ਹੈ।