ਨਵੀਂ ਦਿੱਲੀ— ਦਿੱਲੀ ਦੇ ਮੁੱਖਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਆਪਣੇ ਪੁਰਾਣੇ ਸਾਥੀ ਯੋਗੇਂਦਰ ਯਾਦਵ ਦੇ ਸਮਰਥਨ ਲਈ ਖੁਲ੍ਹ ਕੇ ਸਾਹਮਣੇ ਆਏ ਹਨ ਅਤੇ ਉਨ੍ਹਾਂ ਨੇ ਯੋਗੇਂਦਰ ਯਾਦਵ ਦੇ ਰਿਸ਼ਤੇਦਾਰਾਂ ਵਲੋਂ ਚਲਾਏ ਜਾ ਰਹੇ ਹਸਪਤਾਲਾਂ ‘ਤੇ ਆਮਦਨ ਟੈਕਸ ਵਿਭਾਗ ਵਲੋਂ ਛਾਪੇਮਾਰੀ ਦੀ ਨਿੰਦਾ ਕੀਤੀ ਹੈ।
ਮਾਈਕ੍ਰੋ-ਬਲਾਗਿੰਗ ਵੈੱਬਸਾਈਟ ਟਵਿੱਟਰ ‘ਤੇ ਵੀਰਵਾਰ ਸਵੇਰੇ ਕੀਤੇ ਗਏ ਪੋਸਟ ‘ਚ ਅਰਵਿੰਦ ਕੇਜਰੀਵਾਲ ਨੇ ਲਿਖਿਆ ਅਸੀਂ ਮੋਦੀ ਸਰਕਾਰ ਵੱਲੋਂ ਆਮਦਨ ਟੈਕਸ ਵਿਭਾਗ ਵਰਗੀਆਂ ਏਜੰਸੀਆਂ ਦੀ ਵਰਤੋਂ ਕਰਕੇ ਯੋਗੇਂਦਰ ਯਾਦਵ ਦੇ ਪਰਿਵਾਰ ‘ਤੇ ਕੀਤੇ ਜਾ ਰਹੇ ਅੱਤਿਆਚਾਰ ਦੀ ਨਿੰਦਾ ਕਰਦੇ ਹਾਂ।
ਬੁੱਧਵਾਰ ਨੂੰ ਯੋਗੇਂਦਰ ਯਾਦਵ ਨੇ ਟਵੀਟ ਕਰਕੇ ਦੱਸਿਆ ਸੀ ਕਿ ਉਨ੍ਹਾਂ ਦੀਆਂ ਭੈਣਾਂ ਵਲੋਂ ਹਰਿਆਣਾ ਦੇ ਰੇਵਾੜੀ ‘ਚ ਚਲਾਏ ਜਾ ਰਹੇ ਹਸਪਤਾਲ ‘ਤੇ ਆਮਦਨ ਟੈਕਸ ਵਿਭਾਗ ਨੇ ਛਾਪਾ ਮਾਰਿਆ ਹੈ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਗਾਇਆ ਸੀ ਕਿ ਉਹ ਕਿਸਾਨਾਂ ਦੇ ਸਮਰਥਨ ‘ਚ ਉਨ੍ਹਾਂ ਦੇ ਪ੍ਰੋਟੈਸਟ ਮਾਰਚ ਨੂੰ ਲੈ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ।