ਅਣਮਨੁੱਖੀ ਘਟਨਾਵਾਂ ਪ੍ਰਤੀ ਕੈਪਟਨ ਅਮਰਿੰਦਰ ਸਿੰਘ ਚੁੱਪੀ ਤੋੜਨ – ਕੈਂਥ
ਐਸ ਸੀ ਵਰਗ ਦੇ ਕੈਬਿਨਟ ਮੰਤਰੀ ਅਤੇ ਵਿਧਾਇਕ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਪ੍ਰਤੀ ਚੁੱਪ – ਕੈਂਥ
ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਪਿਛਲੇ ਹਫਤੇ ਵਿੱਚ ਦੋ ਸ਼ਰਮਨਾਕ ਘਟਨਾਵਾਂ , ਜਲੰਧਰ ਅਤੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਪਟਿਆਲਾ ਦੀਆਂ ਹਨ, ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੇ ਲੜਕਿਆਂ ਅਣਮਨੁੱਖੀ ਵਿਵਹਾਰ ਪਟਿਆਲੇ ਵਿੱਚ ਨੌਜਵਾਨ ਨੂੰ ਨਿਰਵਸਤਰ ਕਰਕੇ ਕੁੱਟਮਾਰ ਅਤੇ ਜਲੰਧਰ ਵਿੱਚ ਵਿਦਿਆਰਥੀ ਨੂੰ ਪਿਸ਼ਾਬ ਪਿਲਾਉਣ ਦੀਆਂ ਘਟਨਾਵਾਂ ਨੇ ਪੰਜਾਬ ਵਿੱਚ ਜੰਗਲ ਰਾਜ ਜਿਹੇ ਹਾਲਾਤ ਪੈਂਦਾ ਕਰ ਦਿੱਤੇ ਹਨ ਇਹ ਵਿਚਾਰਾਂ ਦਾ ਪ੍ਰਗਟਾਵਾ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਤਰਜ਼ਮਾਨੀ ਕਰਨ ਵਾਲੀ ਜੱਥੇਬੰਦੀ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੀਤਾ।
ਉਹਨਾਂ ਦੱਸਿਆ ਕਿ ਕੈਪਟਨ ਸਰਕਾਰ ਵਿੱਚ ਕਮਜੋਰ ਵਰਗਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਫਲ ਸਾਬਿਤ ਹੋਈ ਹੈ।ਉਨ੍ਹਾਂ ਦੇ ਆਪਣੇ ਹਲਕੇ ਵਿੱਚ ਅਨੁਸੂਚਿਤ ਜਾਤੀਆਂ ਦੇ ਨੌਜਵਾਨ ਨੂੰ ਨਿਰਵਸਤਰ ਕਰਕੇ ਕੁੱਟਿਆ ਅਤੇ ਪ੍ਰੀਵਾਰ ਸਮੇਤ ਕਈ ਦਿਨਾਂ ਤੋਂ ਲਾਪਤਾ ਹੈ। ਵਿਦਿਆਰਥੀ ਨੂੰ ਸਕੂਲ ਵਿੱਚ ਸਹਿ ਪਾਠੀਆਂ ਨੇ ਅਜਿਹੀ ਘਟਨਾ ਨੂੰ ਅਨਜਾਮ ਦੇ ਦਿੱਤਾ ਕਿ ਪਾਣੀ ਪੀ ਵਾਲੀ ਬੋਤਲ ਵਿੱਚ ਪਿਸ਼ਾਬ ਦੀ ਮਿਲਾਵਟ ਕਰ ਦਿੱਤੀ ਪਰ ਸਕੂਲ ਦੇ ਪ੍ਰਬੰਧਕਾਂ ਨੇ ਅਜਿਹੀ ਘਟਨਾ ਨੂੰ ਗੰਭੀਰਤਾ ਨਹੀਂ ਲਿਆ। ਵਰਣਨਯੋਗ ਹੈ ਕਿ ਪੰਜਾਬ ਦਾ ਗ੍ਰਹਿ ਵਿਭਾਗ ਵੀ ਮੁੱਖ ਮੰਤਰੀ ਕੋਲ ਹੈ,ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਵਰਗ ਨਾਲ ਦਿਨ ਪ੍ਰਤੀ ਦਿਨ ਬਲਾਤਕਾਰ,ਵਿਤਕਰੇ, ਅੱਤਿਆਚਾਰ, ਕਤਲ,ਸੋਸ਼ਣ, ਨਿਰਵਸਤਰ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ।ਕੈਪਟਨ ਸਰਕਾਰ ਨੇ ਮੌਨ ਧਾਰਿਆ ਹੋਇਆ ਹੈ ਕੈਪਟਨ ਅਮਰਿੰਦਰ ਸਿੰਘ ਸ਼ਰਾਰਤੀ ਚੁੱਪ ਧਾਰਕੇ ਤਮਾਸ਼ਾ ਦੇਖ ਰਹੇ ਹਨ। ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀਆਂ ਸਮੇਤ ਵਿਧਾਇਕ ਜਿਹੀਆਂ ਅਣਮਨੁੱਖੀ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਿਆਂ ਸ਼ਰਮਨਾਕ ਘਟਨਾਵਾਂ ਪ੍ਰਤੀ ਚੁੱਪ ਹਨ। ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਅਕਾਲੀ–ਭਾਜਪਾ ਗਠਜੋੜ ਦੇ ਵਿਧਾਇਕ ਅਤੇ ਲੀਡਰ ਆਪਣੀ ਜੁਮੇਵਾਰੀ ਤੋਂ ਭੱਜ ਚੁੱਕੇ ਹਨ।
ਸ੍ਰ ਕੈਂਥ ਨੇ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਦੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਨਾਲ ਦੂਸਰੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ ਕੈਪਟਨ ਸਰਕਾਰ ਦੇ ਸ਼ਾਸਨ ਵਿੱਚ ਅਨੁਸੂਚਿਤ ਜਾਤੀ ਦੀਆਂ ਔਰਤਾਂ, ਲੜਕੀਆਂ ਅਤੇ ਛੋਟੇ ਛੋਟੇ ਬੱਚਿਆਂ ਨੂੰ ਤਸ਼ੱਦਦ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਪਿੰਡਾਂ ਵਿੱਚ ਬਲਾਤਕਾਰ, ਅਗਵਾ, ਕਤਲ, ਸਰੀਰਕ ਸ਼ੋਸ਼ਣ, ਵਿਤਕਰਾ ਅਤੇ ਨਿਰਵਸਤਰ ਕਰਨ ਦੀਆਂ ਘਟਨਾਵਾਂ ਆਮ ਹਨ। ਕੈਪਟਨ ਸਰਕਾਰ ਦੇ ਅਜਿਹੇ ਘਟਨਾਵਾਂ ਪ੍ਰਤੀ ਸਖਤ ਕਾਰਵਾਈ ਨਾ ਕਰਨ ਦੀ ਕੋਸ਼ਿਸ਼ ਨੂੰ ਬੇਪਰਦਾ ਕਰਦਾ ਹੈ ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਸ੍ਰ ਕੈਂਥ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵਿੱਚ ਇੱਕ ਨਿਗਰਾਨੀ ਸੈਲ ਸਥਾਪਿਤ ਕੀਤਾ ਜਾਵੇ ਜਿਹੜਾ ਰੋਜਾਨਾ ਅਨੁਸੂਚਿਤ ਜਾਤੀਆਂ ਨਾਲ ਹੋ ਰਹੀਆਂ ਘਟਨਾਵਾਂ ਦਾ ਤੁੰਰਤ ਨੋਟਿਸ ਲੈ ਕੇ ਨਿਆਂ ਮਿਲਣ ਵਿੱਚ ਹੋ ਰਹੀ ਦੇਰੀ ਨੂੰ ਰੋਕਿਆ ਜਾਵੇ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਔਰਤਾਂ ਦਾ ਬਲਾਤਕਾਰ, ਕਤਲ, ਨੌਜਵਾਨਾ ਦੀ ਬੇਇੱਜ਼ਤੀ,ਅਤੇ ਅਪਮਾਣਤ ਸ਼ਰੇਆਮ ਕੀਤਾ ਜਾ ਰਿਹਾ ਹੈ ,ਉਹਨਾਂ ਦੀ ਸੁਣਵਾਈ ਕਿਤੇ ਨਹੀਂ ਹੋ ਰਹੀ ਸਗੋਂ ਉਨ੍ਹਾਂ ਉਪਰ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਪੁਲਿਸ ਪ੍ਰਸਾਸ਼ਨ ਜਾਣਬੁੱਝ ਕੇ ਰਾਜਨੀਤਕ ਆਗੂ ਦੇ ਦਬਾਅ ਹੇਠ ਗਿਣੀ ਮਿੱਥੀ ਸ਼ਾਜਿਸ਼ ਤਹਿਤ ਅਨੁਸੂਚਿਤ ਜਾਤੀ ਦੀ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਸੂਬੇ ਅੰਦਰ ਚਾਰ ਲੋਕ ਸਭਾ ਮੈਂਬਰ ਤੇ 34 ਵਿਧਾਇਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ—ਭਾਜਪਾ ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਤੇ ਅਨੁਸੂਚਿਤ ਜਾਤਾਂ ਦੀ ਰਹਿਣੁਮਾਈ ਕਰਦੇ ਹਨ ਲੇਕਿਨ ਕੋਈ ਵੀ ਅਵਾਜ਼ ਬੁਲੰਦ ਨਹੀ ਕਰ ਰਿਹਾ।