ਚੰਡੀਗੜ – ਸਮਾਜਵਾਦੀ ਪਾਰਟੀ (ਸਪਾ) ਨੂੰ ਪੰਜਾਬ ਅਤੇ ਚੰਡੀਗੜ ਵਿਚ ਮਜਬੂਤ ਬਣਾਉਣ ਲਈ ਬਲਵੰਤ ਸਿੰਘ ਰਾਮੂਵਾਲੀਆ ਨੂੰ ਪੰਜਾਬ ਤੇ ਚੰਡੀਗੜ੍ਹ ਤੋਂ ਸਮਾਜਵਾਦੀ ਪਾਰਟੀ ਦਾ ਇੰਚਾਰਜ ਥਾਪਿਆ।
ਸ. ਰਾਮੂਵਾਲੀਆ ਨੂੰ ਇਹ ਜ਼ਿੰਮੇਵਾਰੀ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਵੱਲੋਂ ਸੌਂਪੀ ਗਈ ਹੈ।
ਦੱਸਣਯੋਗ ਹੈ ਕਿ ਸ. ਰਾਮੂਵਾਲੀਆ ਨੇ ਕੇਂਦਰੀ ਮੰਤਰੀ ਰਹਿਣ ਤੋਂ ਬਾਅਦ ਆਪਣੀ ਵੱਖਰੀ ਸਿਆਸੀ ਪਾਰਟੀ ਲੋਕ ਭਲਾਈ ਪਾਰਟੀ ਦਾ ਗਠਨ ਕੀਤਾ ਸੀ, ਜਿਸ ਨੂੰ ਉਹਨਾਂ ਨੇ ਨਵੰਬਰ 2011 ਵਿੱਚ ਅਕਾਲੀ ਦਲ ਵਿੱਚ ਰਲੇਵਾਂ ਕਰ ਦਿੱਤਾ। ਉਹਨਾਂ 2012 ਵਿੱਚ ਮੋਹਾਲੀ ਤੋਂ ਪੰਜਾਬ ਵਿਧਾਨ ਸਭਾ ਲਈ ਚੋਣ ਲੜੀ ਪਰ ਨਾਕਾਮ ਰਹੇ। ਇਸ ਦੌਰਾਨ ਸਾਲ 2015 ਵਿੱਚ ਉਹਨਾਂ ਅਕਾਲੀ ਦਲ ਨੂੰ ਛੱਡ ਦਿੱਤੀ ਤੇ ਉੱਤਰ ਪ੍ਰਦੇਸ਼ ਦੀ ਸਮਾਜਵਾਦੀ ਪਾਰਟੀ ਦੀ ਸਰਕਾਰ ਵਿੱਚ ਮੰਤਰੀ ਬਣ ਗਏ।