ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਨਵੀਂ ਦਿੱਲੀ ਵਿਖੇ ਮਿਲ ਕੇ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ|
ਮੁੱਖ ਮੰਤਰੀ ਨੇ ਇਸ ਮੀਟਿੰਗ ਨੂੰ ‘ਬਹੁਤ ਜ਼ਿਆਦਾ ਸੰਤੁਸ਼ਟੀਜਨਕ’ ਦੱਸਿਆ ਅਤੇ ਉਮੀਦ ਪ੍ਰਗਟ ਕੀਤੀ ਕਿ ਕੇਂਦਰ ਪੰਜਾਬ ਦੀ ਅੰਦਰੂਨੀ ਸੁਰੱਖਿਆ ਨਾਲ ਸਬੰਧਤ ਸੂਬਾ ਸਰਕਾਰ ਦੀਆਂ ਚਿੰਤਾਵਾਂ ਪ੍ਰਤੀ ਤਵੱਜੋ ਦੇਵੇਗਾ|