ਕੈਲੇਫੋਰਨੀਆ – ਅਮਰੀਕਾ ਵਿਚ ਸਿੱਖਾਂ ਉਤੇ ਨਸਲੀ ਹਮਲੇ ਲਗਾਤਾਰ ਜਾਰੀ ਹਨ। ਬੀਤੇ ਦਿਨੀਂ ਕੈਲੇਫੋਰਨੀਆ ਵਿਚ ਇਕ 50 ਸਾਲਾ ਸਿੱਖ ਵਿਅਕਤੀ ਨਾਲ ਅਮਰੀਕਾ ਵਿਚ ਕੁੱਟਮਾਰ ਕੀਤੀ ਗਈ ਸੀ ਜਿਸ ਤੋਂ ਮਗਰੋਂ ਹੁਣ ਫਿਰ ਤੋਂ ਕੈਲੇਫੋਰਨੀਆ ਵਿਚ 71 ਸਾਲਾ ਬਜ਼ੁਰਗ ਨਾਲ ਨਸਲੀ ਹਮਲੇ ਦੀ ਤਾਜ਼ਾ ਘਟਨਾ ਸਾਹਮਣੇ ਆਈ ਹੈ।
ਇੱਥੇ ਦੋ ਅਣਪਛਾਤੇ ਵਿਅਕਤੀਆਂ ਵਲੋਂ 71 ਸਾਲਾ ਇੱਕ ਸਿੱਖ ਬਜ਼ੁਰਗ ਬੁਰੀ ਤਰ੍ਹਾਂ ਕੁੱਟਿਆ ਗਿਆ। ਇਹ ਘਟਨਾ 6 ਅਸਗਤ ਦੀ ਹੈ।
ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿਚ ਸਾਹਿਬ ਸਿੰਘ ਨਾਮਕ ਬਜ਼ੁਰਗ ਮੈਨਟਿਕਾ ਸ਼ਹਿਰ ਵਿਚ ਸੜਕ ਤੋਂ ਗੁਜ਼ਰ ਰਿਹਾ ਸੀ। ਇਸ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਦੀ ਪੱਗ ਵੀ ਲਹਿ ਗਈ।
ਇਸ ਦੌਰਾਨ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਸਰੇ ਪਾਸੇ ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਰੋਸ ਹੈ ਤੇ ਉਹਨਾਂ ਵਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।