ਨਵੀਂ ਦਿੱਲੀ— ਰਾਜ ਸਭਾ ਨੇ ਵੀਰਵਾਰ ਐੱਸ. ਸੀ./ਐੱਸ. ਟੀ. ਅੱਤਿਆਚਾਰ ਰੋਕੂ ਸੋਧ ਬਿੱਲ 2018 ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ। ਇਸ ਮੌਕੇ ‘ਤੇ ਸਰਕਾਰ ਨੇ ਕਿਹਾ ਕਿ ਉਹ ਚੰਗੀ ਨੀਅਤ, ਚੰਗੀ ਨੀਤੀ ਅਤੇ ਚੰਗੀ ਕਾਰਜ ਯੋਜਨਾ ਨਾਲ ਇਨ੍ਹਾਂ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਯਤਨਸ਼ੀਲ ਹੈ।
ਬਿੱਲ ‘ਤੇ ਹੋਈ ਚਰਚਾ ਦਾ ਜਵਾਬ ਦਿੰਦਿਆਂ ਸਮਾਜਿਕ, ਨਿਆਂ ਮੰਤਰੀ ਥਾਪਰ ਚੰਦ ਗਹਿਲੋਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਹਿਲੇ ਭਾਸ਼ਨ ਵਿਚ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦੀ ਸਰਕਾਰ ਗਰੀਬਾਂ ਅਤੇ ਪੱਛੜੇ ਲੋਕਾਂ ਦੀ ਸਰਕਾਰ ਹੋਵੇਗੀ।