ਫਾਜ਼ਿਲਕਾ : ਫਾਜ਼ਿਲਕਾ ਦੇ ਮਹਿਲਾ ਕੁੰਡਲ ਸਕੂਲ ਵਿਚ ਸੈਨੇਟਰੀ ਪੈਡ ਮਿਲਣ ਉਪਰੰਤ ਕਥਿਤ ਤੌਰ ‘ਤੇ ਵਿਦਿਆਰਥਣਾਂ ਦੇ ਕੱਪੜੇ ਉਤਰਵਾ ਕੇ ਤਲਾਸ਼ੀ ਲੈਣ ਦੇ ਮਾਮਲੇ ਵਿਚ ਸਰਕਾਰ ਨੇ ਸਖਤ ਫੈਸਲਾ ਲੈਂਦੇ ਹੋਏ ਸਕੂਲ ਦੀਆਂ ਦੋ ਅਧਿਆਪਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਲਈ ਸਿੱਖਿਆ ਵਿਭਾਗ ਨੂੰ ਹੁਕਮ ਦਿੱਤੇ ਗਏ ਸਨ ਅਤੇ ਜਾਂਚ ਤੋਂ ਬਾਅਦ ਵਿਭਾਗ ਨੇ ਇਸ ਦੀ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਸੀ, ਜਿਸ ਤੋਂ ਬਾਅਦ ਦੋ ਅਧਿਆਪਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।