ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਚੰਡੀਗੜ੍ਹ ਦੌਰੇ ਦੌਰਾਨ ਸੰਕੇਤ ਦਿੱਤੇ ਹਨ ਕਿ ਪਾਰਟੀ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਜਲਦੀ ਹੀ ਸਸਪੈਂਡ ਕਰ ਸਕਦੀ ਹੈ। ਅਰਵਿੰਦ ਕੇਜਰੀਵਾਲ ਨੇ ਆਪਣੇ ਦੌਰੇ ਦੌਰਾਨ ਪਾਰਟੀ ਵਰਕਰਾਂ ਨਾਲ ਬੈਠਕ ਕੀਤੀ। ਸੂਤਰਾਂ ਅਨੁਸਾਰ ਬੈਠਕ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸਾਫ ਸੰਕੇਤ ਦਿੱਤੇ ਹਨ ਕਿ ਆਉਣ ਵਾਲੇ 2 ਜਾਂ 3 ਦਿਨਾਂ ‘ਚ ‘ਆਪ’ ਤੋਂ ਨਾਰਾਜ਼ ਚੱਲ ਰਹੇ ਖਹਿਰਾ ਨੂੰ ਪਾਰਟੀ ਸਸਪੈਂਡ ਕਰ ਦੇਵੇਗੀ । ਤੁਹਾਨੂੰ ਦੱਸ ਦੇਈਏ ਕਿ ਅਧਿਕਾਰਤ ਸੂਤਰਾਂ ਨੇ ਇਸ ਖਬਰ ਦੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ।