ਅੱਜ ਦੀ ਭੱਜਦੌੜ ਭਰੀ ਜਿੰਦਗੀ ਵਿੱਚ ਥਕਾਵਟ ਹੋਣਾ ਆਮ ਗੱਲ ਹੈ, ਪਰ ਕਦੇ ਇਹ ਥਕਾਵਟ ਵੀ ਰੋਗ ਦਾ ਕਾਰਨ ਬਣ ਸਕਦੀ ਹੈ। ਇਸ ਥਕਾਵਟ ਅਤੇ ਉਸ ਤੋਂ ਬਾਅਦ ਹੋਣ ਵਾਲੀਆਂ ਦੂਜੀਆਂ ਬਿਮਾਰੀਆਂ ਨੂੰ ਦੂਰ ਕਰਨ ਲਈ ਕੁੱਝ ਘਰੇਲੂ ਨੁਸਖੇ ਕਾਫ਼ੀ ਕੰਮ ਆ ਸਕਦੇ ਹਨ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬਿਮਾਰੀ ਹੋ ਸਕਦੀ ਹੈ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ਵਿੱਚ ਮੌਜੂਦ ਵੱਡੀ ਇਲਾਇਚੀ ਦਾ ਸੇਵਨ ਕਾਫ਼ੀ ਫ਼ਾਇਦੇਮੰਦ ਸਾਬਿਤ ਹੋ ਸਕਦਾ ਹੈ।
ਸਿਰ ਦਰਦ – ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਵੱਡੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।
ਬਲੱਡ ਪ੍ਰੈਸ਼ਰ – ਵਧਦੀ ਉਮਰ ਦੇ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਹੋ ਜਾਂਦੀ ਹੈ। ਵੱਡੀ ਇਲਾਇਚੀ ਦੇ ਸੇਵਨ ਨਾਲ ਇਸ ਸਮੱਸਿਆ ਤੋਂ ਵੀ ਸੌਖ ਨਾਲ ਨਿਜਾਤ ਪਾਈ ਜਾ ਸਕਦੀ ਹੈ। ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਰਹਿਣ ਵਾਲੇ ਲੋਕਾਂ ਨੂੰ ਇਸ ਤੋਂ ਛੁਟਕਾਰਾ ਪਾਉਣ ਲਈ ਰੋਜ ਵੱਡੀ ਇਲਾਇਚੀ ਦਾ ਸੇਵਨ ਕਰਨਾ ਚਾਹੀਦਾ ਹੈ।
ਚਮੜੀ – ਵੱਡੀ ਇਲਾਇਚੀ ਦੇ ਸੇਵਨ ਨਾਲ ਚਮੜੀ ਨੂੰ ਵੀ ਕਾਫ਼ੀ ਫ਼ਾਇਦਾ ਮਿਲਦਾ ਹੈ। ਜੇਕਰ ਆਪਣੀ ਚਮੜੀ ਵਿੱਚ ਨਿਖ਼ਾਰ ਲਿਆਉਣਾ ਹੈ ਤਾਂ ਵੱਡੀ ਇਲਾਇਚੀ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਚਮੜੀ ਦਾ ਰੰਗ ਨਿਖਰਦਾ ਹੈ।
ਕੈਂਸਰ – ਵੱਡੀ ਇਲਾਇਚੀ ਵਿੱਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।
ਇਨਫ਼ੈਕਸ਼ਨ ਤੋਂ ਬਚਾਏ – ਇਸ ‘ਚ ਐਂਟੀਸੈਪਟਿਕ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜੋ ਬੈਕਟੀਰੀਆ ਦੇ ਇਨਫ਼ੈਕਸ਼ਨ ਨਾਲ ਹੋਣ ਵਾਲੇ ਰੋਗਾਂ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ।
ਮੂੰਹ ਦੀ ਬਦਬੂ ਨੂੰ ਕਰੇ ਦੂਰ – ਜੇ ਤੁਸੀਂ ਮੂੰਹ ਦੀ ਬਦਬੂ ਤੋਂ ਪਰੇਸ਼ਾਨ ਹੋ ਤਾਂ ਰੋਜ਼ਾਨਾ ਇਸ ਨੂੰ ਚਬਾਓ। ਇਸ ਤੋਂ ਇਲਾਵਾ ਇਹ ਮੂੰਹ ਦੇ ਜਖ਼ਮਾਂ ਨੂੰ ਠੀਕ ਕਰਨ ‘ਚ ਵੀ ਕਾਫ਼ੀ ਫ਼ਾਦਿਦੇਮੰਦ ਹੁੰਦਾ ਹੈ।
ਐਜ਼ਮਾ – ਵੱਡੀ ਇਲਾਇਚੀ ‘ਚ ਮੌਜੂਦ ਐਟੀਇਨਫ਼ਲੇਮੇਟਰੀ ਅਤੇ ਐਂਟੀਬੈਕਟੀਰੀਅਲ ਤੱਤ ਫ਼ੇਫ਼ੜਿਆਂ ਦੀਆਂ ਸਮੱਸਿਆਵਾਂ ਜਿਵੇਂ ਐਜ਼ਮਾ ਅਤੇ ਖ਼ਾਂਸੀ ਆਦਿ ਤੋਂ ਬਚਾਈ ਰੱਖਦੀ ਹੈ।