ਸ੍ਰੀ ਮੁਕਤਸਰ ਸਾਹਿਬ – ਮੁਕਤਸਰ ਦੇ ਮਾਘੀ ਮੇਲੇ ਦੌਰਾਨ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਚ ‘ਤੋਂ ਕੈਪਟਨ ਸਰਕਾਰ ਦੇ ਖਿਲਾਫ ਕਈ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਮੇਰਾ ਛੋਟਾ ਵੀਰ ਹੈ, ਜੋ ਹਮੇਸ਼ਾ ਖਜ਼ਾਨਾ ਖਾਲੀ ਹੋਣ ਦੀ ਗੱਲ ਕਰਦਾ ਹੈ। ਕਾਂਗਰਸ ਸਰਕਾਰ ਕਹਿੰਦੀ ਹੈ ਕਿ ਐੱਸ. ਜੀ. ਪੀ. ਸੀ. ‘ਤੇ ਬਾਦਲਾਂ ਦਾ ਕਬਜ਼ਾ ਹੈ, ਜਿਸ ਨੂੰ ਉਹ ਬਾਦਲਾਂ ਤੋਂ ਮੁਕਤ ਕਰਵਾਉਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐੱਸ. ਜੀ. ਪੀ. ਸੀ. ‘ਤੇ ਸਾਡਾ ਕੋਈ ਕਬਜ਼ਾ ਨਹੀਂ, ਲੋਕ ਵੋਟ ਪਾ ਕੇ ਚੁਣਦੇ ਹਨ। ਵਿਧਾਨ ਸਭਾ ਵਾਂਗ ਐੱਸ.ਜੀ.ਪੀ.ਸੀ ਦੀਆਂ ਚੋਣਾਂ ਦੌਰਾਨ ਵੀ ਵੋਟਿੰਗ ਹੁੰਦੀ ਹੈ ਅਤੇ ਇਹ ਚੋਣਾਂ ਕੇਂਦਰੀ ਚੋਣ ਕਮਿਸ਼ਨ ਕਰਵਾਉਂਦਾ ਹੈ।