‘ਪਾਸਪੋਰਟ ਨੂੰ ਖ਼ਤਮ ਕਰਨਾ ਅਸੰਭਵ ਨਹੀਂ, ਵੀਜ਼ੇ ਨੂੰ ਸੁਖਾਲਾ ਹੀ ਯਾਤਰਾ ਪਰਮਿਟ ਵਿੱਚ ਬਦਲਿਆ ਜਾ ਸਕਦਾ’
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਤਿੱਖੀ ਆਲੋਚਨਾ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਸਵਿਧਾਵਾਂ ਮੁਹੱਈਆ ਕਰਾਉਣ ਲਈ ਢੰਗ ਤਰੀਕੇ ਲੱਭਣ ਦੀ ਥਾਂ ਕੇਂਦਰ ਸਰਕਾਰ ਖਾਸਕਰ ਸਾਂਪਲਾ ਵਰਗੇ ਜ਼ਿੰਮੇਵਾਰ ਚੁਣੇ ਹੋਏ ਨੁਮਾਇੰਦੇ ਲਗਾਤਾਰ ਇਤਿਹਾਸਕ ਗੁਰਦੁਆਰੇ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਹਕੀਕਤ ਵਿੱਚ ਲਿਆਉਣ ਦੇ ਰਾਹ ‘ਚ ਅੜਿੱਕੇ ਡਾਹ ਰਹੇ ਹਨ ਕਿਉਂਕਿ ਉਨ•ਾਂ ਨੂੰ ਕਰਤਾਰਪੁਰ ਲਾਂਘੇ ਨੂੰ ਖੋਲ•ਣ ਦਾ ਫੈਸਲਾ ਪੂਰਾ ਹੁੰਦਾ ਦਿਖ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਦੇ ਲਈ ਗਰੀਬ ਅਤੇ ਅਣਪੜ• ਸ਼ਰਧਾਲੂਆਂ ਵਾਸਤੇ ਪਾਸਪੋਰਟ ਨੂੰ ਖ਼ਤਮ ਕਰਨ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਨ ਅਤੇ ਵੀਜੇ ਨੂੰ ਜ਼ਰੂਰੀ ਬਣਾਉਣ ਦੇ ਵਿਜੇ ਸਾਂਪਲਾ ਦੇ ਬਿਆਨ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਨਾ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਨਾ ਹੀ ਉਨ•ਾਂ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਰਧਾਲੂਆਂ ਦੇ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨ ਬਿਨ•ਾਂ ਕਿਸੇ ਅੜਚਣ ਤੋਂ ਯਕੀਨੀ ਬਣਾਉਣ ਦੀ ਸੁਵਿਧਾ ਦੇਣ ‘ਚ ਦਿਲਚਸਪੀ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਂਪਲਾ ਵੱਲੋਂ ਸਾਰੇ ਪੰਜਾਬੀਆਂ ਕੋਲ ਪਾਸਪੋਰਟ ਹੋਣ ਦਾ ਦਾਅਵਾ ਪੂਰੀ ਤਰ•ਾਂ ਗੈਰ-ਜ਼ਿੰਮੇਵਰਾਨਾ ਅਤੇ ਗਲਤ ਹੈ। ਇਸ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਮੰਤਰੀ ਕਿਸ ਹੱਦ ਤੱਕ ਆਵਾਮ ਤੋਂ ਟੁੱਟ ਚੁੱਕਾ ਹੈ ਅਤੇ ਕਿਸ ਤਰ•ਾਂ ਗਲਤ ਸੂਚਨਾ ਦੇ ਰਿਹਾ ਹੈ।
ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਅਤੇ ਵੀਜ਼ਾ ਖਤਮ ਕਰਨ ਦੀਆਂ ਸੰਭਾਵਨਾਵਾਂ ਦਾ ਅਧਿਐਨ ਕਰਨ ਤੋਂ ਬਿਨ•ਾਂ ਇਸ ਪ੍ਰਸਤਾਵ ਨੂੰ ਬਿਨ•ਾਂ ਸੋਚੇ ਰੱਦ ਕਰਨ ਲਈ ਸਾਂਪਲਾ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਭਾਜਪਾ ਇਸ ਲਾਂਘੇ ਨੂੰ ਖੋਲ•ਣ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਇਸ ਦੀ ਬਿਨਾਂ ਅੜਚਨ ਕਾਰਜਸ਼ੀਲਤਾ ਵਿੱਚ ਅੜਿੱਕੇ ਡਾਹ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲਾਂਘੇ ਸਬੰਧੀ ਪ੍ਰੋਜੈਕਟ ਬਾਰੇ ਕੇਂਦਰ ਦੀਆਂ ਵੱਖ-ਵੱਖ ਕੋਸ਼ਿਸ਼ਾਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਰਫੋਂ ਵਿਜੇ ਸਾਂਪਲਾ ਦਾ ਹਾਲ ਹੀ ਦਾ ਬਿਆਨ ਸਿੱਖ ਸ਼ਰਧਾਲੂਆਂ ਦੇ ਗੁਰਦੁਆਰਾ ਸਾਹਿਬ ਵਿਖੇ ਬਿਨਾਂ ਅੜਚਨ ਜਾਣ ਦੇ ਰਾਹ ਵਿੱਚ ਅੜਿੱਕਾ ਡਾਹੁਣ ਵਾਲਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਸਪੋਰਟ ਖਤਮ ਕਰਨਾ ਅਸੰਭਵ ਨਹੀਂ ਹੈ। ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਦੀਆਂ ਯਾਤਰਾ ਪਰਮਿਟ ‘ਤੇ ਲਾਂਘੇ ਦੌਰਾਨ ਵੀਜ਼ਾ ਜ਼ਰੂਰਤਾਂ ਨੂੰ ਲਾਜ਼ਮੀ ਤੌਰ ‘ਤੇ ਪੂਰਾ ਕੀਤਾ ਜਾ ਸਕਦਾ ਹੈ। ਇਹ ਗੁਰਦੁਆਰਾ ਸਹਿਬ ਵਿਖੇ ਨਤਮਸਤਕ ਹੋਣ ਲਈ ਸਿਰਫ਼ ਸੀਮਤ ਗਤੀਵਿਧੀ ਲਈ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯਾਤਰਾ ਪਰਮਿਟ ਲਾਂਘੇ ਰਾਹੀਂ ਦਾਖਲ ਹੋਣ ਤੇ ਬਾਹਰ ਨਿਕਲਣ ਲਈ ਕਾਫ਼ੀ ਹੋਵੇਗਾ। ਇਸ ਦੇ ਨਾਲ ਆਧਾਰ ਕਾਰਡ (ਨਾਗਰਿਕ ਦਾ ਬਾਇਓਮੈਟ੍ਰਿਕ ਵੇਰਵਾ) ਵਰਗਾ ਦਸਤਾਵੇਜ਼ ਉਨ•ਾਂ ਲੋਕਾਂ ਲਈ ਸ਼ਨਾਖਤੀ ਪਰੂਫ਼ ਵਜੋਂ ਵਰਤਿਆ ਜਾ ਸਕਦਾ ਹੈ ਜੋ ਲਾਂਘੇ ਰਾਹੀਂ ਯਾਤਰਾ ਕਰਨੀ ਚਾਹੁੰਦੇ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਾਂਪਲਾ ਦਾ ਬਿਆਨ ਭਾਜਪਾ ਦੇ ਘੱਟ ਗਿਣਤੀਆਂ ਵਿਰੋਧੀ ਵਤੀਰੇ ਦਾ ਪ੍ਰਤੀਬਿੰਬ ਹੈ ਅਤੇ ਮੋਦੀ ਸਰਕਾਰ ਲਗਾਤਾਰ ਦੇਸ਼ ਦੀਆਂ ਘੱਟ ਗਿਣਤੀਆਂ ਨੂੰ ਆਪਣੇ ਸਿਆਸੀ ਹਿੱਤਾਂ ਦੇ ਮੱਦੇਨਜ਼ਰ ਨੁੱਕਰੇ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ•ਾਂ ਕਿਹਾ ਕਿ ਪਾਕਿਸਤਾਨ ਦੇ ਨਾਲ ਵਿਰੋਧ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਉਨ•ਾਂ ਨੇ ਲਗਾਤਾਰ ਲਾਂਘੇ ਨੂੰ ਖੋਲ•ੇ ਜਾਣ ਦੇ ਫੈਸਲੇ ਤੋਂ ਬਾਅਦ ਵੀ ਆਪਣੇ ਵਿਚਾਰ ਪ੍ਰਗਟਾਏ ਹਨ। ਉਨ•ਾਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਇਹ ਇਤਿਹਾਸਕ ਲਾਂਘਾ ਇਕ ਨਕਾਰਾ ਵਿਚਾਰ ਦੇ ਵਾਂਗ ਖਤਮ ਨਾ ਹੋ ਜਾਵੇ ਜਿਸ ਦੇ ਨਾਲ ਭਾਰਤ ਅਤੇ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਵਿੱਚ ਉਲੇਖ ਨਾ ਕੀਤੀ ਜਾ ਸਕਣ ਵਾਲੀ ਨਿਰਾਸ਼ਾ ਪੈਦਾ ਹੋਵੇਗੀ। ਉਨ•ਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਸੁਪਨੇ ਨੂੰ ਹਕੀਕਤ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਕੁਝ ਵਿਸ਼ੇਸ਼ ਕੋਸ਼ਿਸ਼ਾਂ ਕੀਤੇ ਜਾਣ ਦੀ ਜ਼ਰੂਰਤ ਹੈ।