ਪਣਜੀ— ਗੋਆ ‘ਚ ਸ਼ਨੀਵਾਰ ਨੂੰ ਇਕ ਸੀਮੇਂਟ ਬਲਾਕ ਫੈਕਟਰੀ ‘ਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ਕਾਰਨ 9 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ‘ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਧਮਾਕਾ ਗੋਆ ਦੇ ਤੁਈਮ ਇੰਡਸਟਰੀਅਲ ਅਸਟੇਟ ‘ਚ ਇਕ ਸੀਮੇਂਟ ਬਲਾਕ ਫੈਕਟਰੀ ਵਿਚ ਹੋਇਆ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਧਮਾਕਾ ਕਿਵੇਂ ਹੋਇਆ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਫੈਕਟਰੀ ਪ੍ਰਬੰਧਕ ਇਸ ਧਮਾਕੇ ਦੇ ਪਿੱਛੇ ਦੇ ਕਾਰਨਾਂ ਦੀ ਜਾਣਕਾਰੀ ਇਕੱਠੀ ਕਰ ਰਿਹਾ ਹੈ।
ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਧਮਾਕਾ ਇੰਨਾ ਭਿਆਨਕ ਸੀ ਕਿ ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਫੈਕਟਰੀ ਦੀ ਕੰਧ ‘ਚ ਵੱਡਾ ਛੇਕ ਹੋ ਗਿਆ, ਜਿਸ ਕਾਰਨ ਬਾਹਰ ਖੜ੍ਹੇ ਟਰਾਲੇ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ।