ਅੰਮ੍ਰਿਤਸਰ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਆਈ.ਸੀ.ਪੀ. ਅਟਾਰੀ ਬਾਰਡਰ ‘ਤੇ ਪਹੁੰਚ ਕੇ ਬੀ.ਐੱਸ.ਐੱਸ. ਜਵਾਨਾਂ ਲਈ ਬਣਾਏ ਜਾ ਰਹੇ ਰਿਹਾਇਸ਼ੀ ਕੁਆਰਟਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਮੌਜੂਦ ਸਨ।
ਇਸ ਦੌਰਾਨ ਰਾਜਨਾਥ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਸੀ ਕਿ ਦੇਸ਼ ਦੇ ਜਿੰਨੇ ਵੀ ਇੰਟੈਗ੍ਰੇਟਡ ਚੈੱਕ ਪੋਸਟ ਹਨ, ਉਨ੍ਹਾਂ ਉੱਪਰ ਡਿਊਟੀ ਦੇਣ ਵਾਲੇ ਸੁਰੱਖਿਆ ਫੋਰਸ ਦੇ ਜਵਾਨਾਂ ਲਈ ਰਿਹਾਇਸ਼ੀ ਕੁਆਰਟਰ ਬਣਾਏ ਜਾਣਗੇ। ਇਸ ਨਾਲ ਉਨ੍ਹਾਂ ਦੇ ਪਰਿਵਾਰ ਵੀ ਉਨ੍ਹਾਂ ਦੇ ਕੋਲ ਰਹਿ ਸਕਣਗੇ ਤੇ ਉਨ੍ਹਾਂ ਦਾ ਮਨੋਬਲ ਵੀ ਬਣਿਆ ਰਹੇਗਾ।