ਜ਼ਿਆਦਾਤਰ ਲੋਕਾਂ ਨੂੰ ਦੇਸੀ ਘਿਉ ਖਾਣਾ ਘੱਟ ਹੀ ਪਸੰਦ ਹੁੰਦਾ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਘਿਉ ਖਾਣ ਨਾਲ ਫ਼ੈਟ ਵਧਦੀ ਹੈ ਪਰ ਅਜਿਹਾ ਨਹੀਂ ਹੁੰਦਾ। ਇਸ ‘ਚ ਵਾਇਟਾਮਿਨ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਸਿਰਫ਼ ਸਿਹਤ ਲਈ ਹੀ ਨਹੀਂ ਇਹ ਸਕਿਨ ਅਤੇ ਵਾਲਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇੱਕ ਚੱਮਚ ਘਿਉ ਖਾਣ ਨਾਲ ਸ਼ਰੀਰ ਨੂੰ ਅਣਗਿਣਤ ਫ਼ਾਇਦੇ ਮਿਲਦੇ ਹਨ। ਅਸੀਂ ਤੁਹਾਨੂੰ ਦੇਸੀ ਘਿਉ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਬਾਰੇ …

ਅੱਖਾਂ ਲਈ ਫ਼ਾਇਦੇਮੰਦ – ਇੱਕ ਚੱਮਚ ਦੇਸੀ ਘਿਉ ‘ਚ ਇੱਕ ਚੌਥਾਈ ਕਾਲੀ ਮਿਰਚ ਮਿਲਾ ਕੇ ਸਵੇਰੇ ਖ਼ਾਲੀ ਪੇਟ ਅਤੇ ਰਾਤ ਨੂੰ ਸੌਦੇ ਸਮੇਂ ਖਾਓ। ਇਸ ਨਾਲ ਅੱਖਾਂ ਦੀ ਰੋਸ਼ਨੀ ਵਧੇਗੀ। ਬੱਚਿਆਂ ਲਈ ਤਾਂ ਇਹ ਬੇਹੱਦ ਫ਼ਾਇਦੇਮੰਦ ਹੁੰਦਾ ਹੈ।
ਕੈਂਸਰ ਨਾਲ ਲੜਣ ‘ਚ ਕਰਦਾ ਹੈ ਮਦਦ – ਖਾਣੇ ਦਾ ਸੁਆਦ ਵਧਾਉਣ ਦੇ ਨਾਲ ਹੀ ਦੇਸੀ ਘਿਉ ਕੈਂਸਰ ਸੈੱਲਜ਼ ਨਾਲ ਲੜਨ ‘ਚ ਵੀ ਮਦਦ ਕਰਦਾ ਹੈ। ਇਸ ‘ਚ ਲਿਨੋਲਿਕ ਐਸਿਡ ਹੁੰਦਾ ਹੈ ਜੋ ਕੈਂਸਰ ਦੀ ਗੰਢ ਨੂੰ ਵਧਣ ਤੋਂ ਰੋਕਦਾ ਹੈ।
ਦਿਲ ਲਈ ਫ਼ਾਇਦੇਮੰਦ – ਦੇਸੀ ਘਿਉ ਦਾ ਸੇਵਨ ਕਰਨ ਨਾਲ ਕਈ ਬੀਮਾਰੀਆਂ ਦੂਰ ਰਹਿੰਦੀਆਂ ਹਨ। ਇਸ ਤੋਂ ਇਲਾਵਾ ਇਹ ਦਿਲ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਕੋਲੈਸਟਰੋਲ ਘੱਟ ਹੁੰਦਾ ਹੈ।
ਪਾਚਨ ਸ਼ਕਤੀ ਵਧਾਏ – ਦੇਸੀ ਘਿਉ ਦਾ ਸੇਵਨ ਕਰਨ ਨਾਲ ਸ਼ਰੀਰ ਦਾ ਮਟੈਬਲਿਜ਼ਮ ਠੀਕ ਰਹਿੰਦਾ ਹੈ ਅਤੇ ਇਸ ‘ਚ ਫ਼ੈਟ ਐਸਿਡ ਘੱਟ ਹੁੰਦਾ ਹੈ ਜਿਸ ਨਾਲ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ। ਇਸ ਤੋਂ ਇਲਾਵਾ ਦੇਸੀ ਘਿਉ ਦਾ ਸੇਵਨ ਕਰਨ ਨਾਲ ਪੇਟ ਦੀਆਂ ਕਈ ਬੀਮਾਰੀਆਂ ਜਿਵੇਂ ਕਬਜ਼ ਅਤੇ ਅਲਸਰ ਠੀਕ ਹੁੰਦੀਆਂ ਹਨ।
ਜੋੜਾਂ ਦਾ ਦਰਦ ਦੂਰ ਕਰੇ – ਦੇਸੀ ਘਿਉ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਅਜਿਹੇ ‘ਚ ਜਿਨ੍ਹਾਂ ਲੋਕਾਂ ਦੇ ਗੋਡਿਆਂ ‘ਚ ਦਰਦ ਰਹਿੰਦਾ ਹੈ ਉਨ੍ਹਾਂ ਨੂੰ ਦੇਸੀ ਘਿਉ ਜ਼ਰੂਰ ਖਾਣਾ ਚਾਹੀਦਾ ਹੈ।
ਭਾਰ ਘੱਟ ਕਰੇ – ਇਸ ‘ਚ ਕਾਫ਼ੀ ਮਾਤਰਾ ‘ਚ CLA ਹੁੰਦਾ ਹੈ ਜਿਸ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ। ਇਸ ਤੋਂ ਇਲਾਵਾ CLA ਸ਼ਰੀਰ ‘ਚ ਇੰਸੁਲਿਨ ਦੀ ਮਾਤਰਾ ਨੂੰ ਘੱਟ ਰੱਖਦਾ ਹੈ ਜਿਸ ਨਾਲ ਭਾਰ ਦੇ ਨਾਲ-ਨਾਲ ਡਾਇਬਟੀਜ਼ ਵੀ ਕੰਟਰੋਲ ‘ਚ ਰਹਿੰਦੀ ਹੈ।
ਦਿਮਾਗ਼ ਲਈ ਫ਼ਾਇਦੇਮੰਦ – ਤੁਸੀਂ ਬਚਪਨ ਤੋਂ ਦਾਦੀ ਜਾਂ ਨਾਨੀ ਨੂੰ ਕਹਿੰਦੇ ਸੁਣਿਆ ਹੋਵੇਗਾ ਕਿ ਘਿਉ ਖਾਇਆ ਕਰੋ ਦਿਮਾਗ਼ ਤੇਜ਼ ਹੋਵੇਗਾ। ਦੇਸੀ ਘਿਉ ਦਾ ਸੇਵਨ ਕਰਨ ਨਾਲ ਦਿਮਾਗ਼ ਤੇਜ਼ੀ ਨਾਲ ਕੰਮ ਕਰਦਾ ਹੈ। ਘਿਉ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਦੇਸੀ ਘਿਉ ਸਾਡੇ ਸ਼ਰੀਰ ‘ਚ ਅਜਿਹੀਆਂ ਕੋਸ਼ਿਕਾਵਾਂ ਨੂੰ ਪੈਦਾ ਕਰਦਾ ਹੈ ਜੋ ਤਨਾਅ ਨੂੰ ਦੂਰ ਕਰਦੀਆਂ ਹਨ।
ਗਰਭ ਅਵਸਥਾ ‘ਚ ਫ਼ਾਇਦੇਮੰਦ – ਗਰਭਵਤੀ ਔਰਤਾਂ ਦੇ ਸ਼ਰੀਰ ਨੂੰ ਜ਼ਿਆਦਾ ਤਾਕਤ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਦੇਸੀ ਘਿਉ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।