ਚੰਡੀਗੜ – ਪੰਜਾਬ ਵਿਚ ਅੱਜ ਦੂਸਰੇ ਦਿਨ ਵੀ ਬਾਰਿਸ਼ ਹੋ ਰਹੀ ਹੈ। ਕੱਲ੍ਹ ਸ਼ਾਮ ਤੋਂ ਸ਼ੁਰੂ ਹੋਈ ਬਾਰਿਸ਼ ਅੱਜ ਵੀ ਰੁਕ-ਰੁਕ ਕੇ ਜਾਰੀ ਰਹੀ। ਇਸ ਦੌਰਾਨ ਇਸ ਬਾਰਿਸ਼ ਨਾਲ ਜਿੱਥੇ ਤਾਪਮਾਨ ਵਿਚ ਗਿਰਾਵਟ ਆਈ ਹੈ, ਉਥੇ ਇਹ ਬਾਰਿਸ਼ ਹਾੜੀ ਦੀਆਂ ਫਸਲਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ।
ਇਸ ਦੌਰਾਨ ਬੀਤੀ ਰਾਤ ਇਲਾਕਿਆਂ ਵਿਚ ਗੜ੍ਹੇਮਾਰੀ ਵੀ ਹੋਈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤਕ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ।
ਦੂਸਰੇ ਪਾਸੇ ਪਹਾੜੀ ਇਲਾਕਿਆਂ ਮਨਾਲੀ, ਸ਼ਿਮਲਾ ਸਮੇਤ ਕਈ ਥਾਵਾਂ ਉਤੇ ਭਾਰੀ ਬਰਫਬਾਰੀ ਹੋ ਰਹੀ ਹੈ।